23-07- 2024
TV9 Punjabi
Author: Isha Sharma
ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਅੱਜ ਲੋਕ ਸਭਾ ‘ਚ ਬਜਟ ਪੇਸ਼ ਕਰਦੇ ਹੋਏ ਔਰਤਾਂ ਲਈ ਵੱਡਾ ਐਲਾਨ ਕੀਤਾ ਹੈ।
Pic Credit: PTI
ਇਸ ਲਈ ਇਸ ਬਜਟ ਵਿੱਚ ਔਰਤਾਂ 'ਤੇ ਵਿਸ਼ੇਸ਼ ਧਿਆਨ ਦਿੱਤਾ ਗਿਆ ਹੈ ਅਤੇ ਕਈ ਐਲਾਨ ਕੀਤੇ ਗਏ ਹਨ।
ਵਿੱਤ ਮੰਤਰੀ ਨੇ ਕਿਹਾ ਹੈ ਕਿ ਸਰਕਾਰ ਔਰਤਾਂ ਦੀ ਭਾਗੀਦਾਰੀ ਨੂੰ ਉਤਸ਼ਾਹਿਤ ਕਰਨ ਲਈ ਕੰਮਕਾਜੀ ਔਰਤਾਂ ਲਈ ਹੋਸਟਲ ਬਣਾਏਗੀ।
ਔਰਤਾਂ ਲਈ ਵਿਸ਼ੇਸ਼ ਹੁਨਰ ਪ੍ਰੋਗਰਾਮਾਂ ਦਾ ਆਯੋਜਨ ਤੇ ਮਹਿਲਾ SHG ਉੱਦਮਾਂ ਲਈ ਮਾਰਕੀਟ ਪਹੁੰਚ ਨੂੰ ਉਤਸ਼ਾਹਿਤ ਕਰਨ ਦੀ ਕੋਸ਼ਿਸ਼ ਕਰੇਗੀ।
ਔਰਤਾਂ ਨੂੰ ਲਾਭ ਪਹੁੰਚਾਉਣ ਵਾਲੀਆਂ ਯੋਜਨਾਵਾਂ ਲਈ ਮੋਦੀ ਸਰਕਾਰ ਨੇ ਬਜਟ ‘ਚ 3 ਲੱਖ ਕਰੋੜ ਰੁਪਏ ਤੋਂ ਜ਼ਿਆਦਾ ਦੇ ਐਲਾਨ ਕੀਤੇ ਹਨ।