4 Feb 2024
TV9 Punjabi
ਪੂਨਮ ਪਾਂਡੇ ਨੇ ਖੁਦ ਆਪਣੀ ਮੌਤ ਦੀ ਝੂਠੀ ਖਬਰ ਇੰਸਟਾਗ੍ਰਾਮ 'ਤੇ ਸਾਂਝੀ ਕੀਤੀ ਅਤੇ ਪਬਲੀਸੀਟੀ ਬਟੌਰਨ ਦੀ ਕੋਸ਼ਿਸ਼ ਕੀਤੀ। ਸੋਸ਼ਲ ਮੀਡੀਆ 'ਤੇ ਉਨ੍ਹਾਂ ਦੀ ਇਸ ਹਰਕਤ ਨੂੰ ਲੈ ਕੇ ਲੋਕ ਗੁੱਸੇ 'ਚ ਹਨ।
ਅਜਿਹੇ 'ਚ ਇਹ ਜਾਣਨਾ ਜ਼ਰੂਰੀ ਹੋ ਗਿਆ ਹੈ ਕਿ ਜੇਕਰ ਤੁਸੀਂ ਵੀ ਪੂਨਮ ਪਾਂਡੇ ਦੀ ਤਰ੍ਹਾਂ ਫੇਕ ਨਿਊਜ਼ ਫੈਲਾਉਂਦੇ ਹੋ ਤਾਂ ਤੁਹਾਡੇ 'ਤੇ ਲੱਖਾਂ ਦਾ ਜ਼ੁਰਮਾਨਾ ਲਗਾਇਆ ਜਾ ਸਕਦਾ ਹੈ।
ਦਰਅਸਲ, ਅਭਿਨੇਤਰੀ ਨੂੰ ਫਰਜ਼ੀ ਖ਼ਬਰਾਂ ਫੈਲਾਉਣ ਲਈ ਜੇਲ੍ਹ ਹੋ ਸਕਦੀ ਹੈ। ਇਸ ਦੇ ਨਾਲ ਹੀ ਜ਼ੁਰਮਾਨਾ ਵੀ ਲਗਾਇਆ ਜਾ ਸਕਦਾ ਹੈ।
ਆਈਟੀ ਐਕਟ-2000 ਦੀ ਧਾਰਾ 67 ਤਹਿਤ ਜੇਕਰ ਕੋਈ ਪਹਿਲੀ ਵਾਰ ਸੋਸ਼ਲ ਮੀਡੀਆ 'ਤੇ ਅਫਵਾਹਾਂ ਫੈਲਾਉਣ ਦਾ ਦੋਸ਼ੀ ਪਾਇਆ ਜਾਂਦਾ ਹੈ ਤਾਂ ਉਸ ਨੂੰ ਤਿੰਨ ਸਾਲ ਦੀ ਕੈਦ ਹੋ ਸਕਦੀ ਹੈ।
ਨਾਲ ਹੀ 5 ਲੱਖ ਰੁਪਏ ਤੱਕ ਦਾ ਜ਼ੁਰਮਾਨਾ ਵੀ ਭਰਨਾ ਪੈ ਸਕਦਾ ਹੈ। ਜੇਕਰ ਉਹੀ ਅਪਰਾਧ ਦੁਹਰਾਇਆ ਜਾਂਦਾ ਹੈ ਤਾਂ ਦੋਸ਼ੀ ਨੂੰ 5 ਸਾਲ ਦੀ ਕੈਦ ਅਤੇ 10 ਲੱਖ ਰੁਪਏ ਤੱਕ ਦਾ ਜੁਰਮਾਨਾ ਭਰਨਾ ਪੈ ਸਕਦਾ ਹੈ।
ਇਸ ਲਈ ਅਜਿਹੀ ਸਥਿਤੀ ਵਿੱਚ ਤੁਹਾਨੂੰ ਇਸ ਤੋਂ ਸਿੱਖਣਾ ਚਾਹੀਦਾ ਹੈ ਅਤੇ ਝੂਠੀਆਂ ਖ਼ਬਰਾਂ ਫੈਲਾਉਣ ਤੋਂ ਬਚਣਾ ਚਾਹੀਦਾ ਹੈ। 1 ਝੂਠੀ ਖਬਰ ਤੁਹਾਡੇ 'ਤੇ ਲੱਖਾਂ ਦਾ ਜੁਰਮਾਨਾ ਲਗਾ ਸਕਦੀ ਹੈ।