20-11- 2024
TV9 Punjabi
Author: Isha Sharma
ਅੱਜ ਆਪਣੇ ਹਲਕੇ ਦਾ ਨੁਮਾਇੰਦਾ ਚੁਣਨ ਲਈ 4 ਹਲਕਿਆਂ ਦੇ ਲੋਕ ਵੋਟਾਂ ਪਾ ਰਹੇ ਹਨ। ਸਵੇਰੇ ਤੋਂ ਹੀ ਬੜੀ ਤੇਜ਼ੀ ਨਾਲ ਪੋਲਿੰਗ ਹੋ ਰਹੀ ਹੈ।
ਬਰਨਾਲਾ ਵਿਧਾਨ ਸਭਾ ਹਲਕੇ ਦੇ ਜ਼ਿਮਨੀ ਚੋਣ ਲਈ ਧਰਮ ਪਤਨੀ ਡਾ ਗੁਰਵੀਨ ਕੌਰ ਨਾਲ ਆਪਣੇ ਜਮਹੂਰੀ ਹੱਕ ਦਾ ਇਸਤੇਮਾਲ ਕਰਦਿਆਂ AAP ਸਾਂਸਦ ਗੁਰਮੀਤ ਸਿੰਘ ਮੀਤ ਹੇਅਰ ਨੇ ਭੁਗਤਾਈ ਵੋਟ।
ਸਰਦੀਆਂ ਵਿੱਚ ਤਿਆਰ ਸਬਜ਼ੀਆਂ ਵਿੱਚ ਪਾਲਕ ਵੀ ਸ਼ਾਮਲ ਹੁੰਦੀ ਹੈ। ਪਰ ਕੀ ਤੁਸੀਂ ਜਾਣਦੇ ਹੋ ਕਿ ਕੁਝ ਲੋਕਾਂ ਨੂੰ ਇਸ ਪੱਤੇਦਾਰ ਸਬਜ਼ੀ ਦਾ ਸੇਵਨ ਕਰਨ ਤੋਂ ਪਰਹੇਜ਼ ਕਰਨਾ ਚਾਹੀਦਾ ਹੈ। ਮਾਹਿਰਾਂ ਤੋਂ ਜਾਣੋ
ਡੇਰਾ ਬਾਬਾ ਨਾਨਕ ਤੋਂ ਕਾਂਗਰਸ ਪਾਰਟੀ ਦੀ ਉਮੀਦਵਾਰ ਅਤੇ ਮੈਂਬਰ ਪਾਰਲੀਮੈਂਟ ਸੁਖਜਿੰਦਰ ਸਿੰਘ ਰੰਧਾਵਾ ਦੀ ਪਤਨੀ ਜਤਿੰਦਰ ਕੌਰ ਰੰਧਾਵਾ ਨੇ ਪਿੰਡ ਧਾਰੋਵਾਲੀ ਵਿਖੇ ਆਪਣੀ ਵੋਟ ਭੁਗਤਾਈ।
ਬਰਨਾਲਾ ਤੋਂ ਕਾਂਗਰਸ ਉਮੀਦਵਾਰ ਕੁਲਦੀਪ ਸਿੰਘ ਢਿੱਲੋਂ ਨੇ ਪਰਿਵਾਰ ਨਾਲ ਵੋਟ ਪਾਈ ਤੇ ਕਿਹਾ- "ਮੇਰੀ ਸਮੁੱਚੇ ਬਰਨਾਲਾ ਵਾਸੀਆਂ ਨੂੰ ਅਪੀਲ ਹੈ ਕਿ ਮਤਦਾਨ ਜ਼ਰੂਰ ਕਰੀਏ ਅਤੇ ਲੋਕਤੰਤਰ ਦੀ ਮਜ਼ਬੂਤੀ ਵਿਚ ਆਪਣਾ ਯੋਗਦਾਨ ਜਰੂਰ ਪਾਈਏ।
ਸਾਬਕਾ ਮੰਤਰੀ ਅਤੇ ਲੁਧਿਆਣਾ ਤੋਂ ਸਾਂਸਦ ਅਮਰਿੰਦਰ ਸਿੰਘ ਰਾਜਾ ਵੜਿੰਗ ਆਪਣੀ ਪਤਨੀ ਅਤੇ ਕਾਂਗਰਸੀ ਉਮੀਦਵਾਰ ਅੰਮ੍ਰਿਤਾ ਵੜਿੰਗ ਸਮੇਤ ਗੁਰਦਆਰਾ ਸਾਹਿਬ ਵਿਖੇ ਨਤਮਸਤਕ ਹੋਏ।