26 March 2024
TV9 Punjabi
ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ ਖ਼ਿਲਾਫ਼ ਆਮ ਆਦਮੀ ਪਾਰਟੀ ਨੇ ਪ੍ਰਧਾਨ ਮੰਤਰੀ ਨਿਵਾਸ ਉੱਤੇ ਰੋਸ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ ਹੈ।
Pic Credit: PTI
ਦਿੱਲੀ ਪੁਲਿਸ ਨੇ ਪ੍ਰਦਰਸ਼ਨ ਦੀ ਇਜਾਜ਼ਤ ਨਹੀਂ ਦਿੱਤੀ ਹੈ। ਨਾਲ ਹੀ, ਦਿੱਲੀ ਟ੍ਰੈਫਿਕ ਪੁਲਿਸ ਨੇ ਇੱਕ ਐਡਵਾਈਜ਼ਰੀ ਵੀ ਜਾਰੀ ਕੀਤੀ ਹੈ।
ਪ੍ਰਧਾਨ ਮੰਤਰੀ ਨਿਵਾਸ ਦੇ ਘਿਰਾਓ ਦੌਰਾਨ ਪੰਜਾਬ ਦੇ ਮੰਤਰੀ ਹਰਜੋਤ ਸਿੰਘ ਬੈਂਸ ਨੂੰ ਪਟੇਲ ਚੌਕ ਮੈਟਰੋ ਸਟੇਸ਼ਨ ਦੇ ਬਾਹਰੋਂ ਪੁਲਿਸ ਨੇ ਹਿਰਾਸਤ ਵਿੱਚ ਲੈ ਲਿਆ।
ਪ੍ਰਦਰਸ਼ਨ ਦੇ ਮੱਦੇਨਜ਼ਰ ਦਿੱਲੀ ਪੁਲਿਸ ਨੇ ਪਟੇਲ ਚੌਕ ਮੈਟਰੋ ਸਟੇਸ਼ਨ ਦੇ ਬਾਹਰ ਧਾਰਾ 144 ਲਗਾ ਦਿੱਤੀ ਹੈ।
ਕੇਜਰੀਵਾਲ ਨੇ ਅੱਜ ਈਡੀ ਦੀ ਹਿਰਾਸਤ ਤੋਂ ਦੂਜਾ ਸਰਕਾਰੀ ਹੁਕਮ ਜਾਰੀ ਕੀਤਾ। ਸਿਹਤ ਮੰਤਰਾਲੇ ਨੂੰ ਹਦਾਇਤ ਕੀਤੀ ਹੈ ਕਿ ਮੁਹੱਲਾ ਕਲੀਨਿਕਾਂ 'ਚ ਗਰੀਬਾਂ ਲਈ ਦਵਾਈਆਂ ਦੀ ਕੋਈ ਕਮੀ ਨਹੀਂ ਹੋਣੀ ਚਾਹੀਦੀ।