ਕੈਨੇਡਾ ਜਾਣ ਵਾਲਿਆਂ ਨੂੰ ਵੱਡਾ ਝਟਕਾ

20 Oct 2023

TV9 Punjabi

ਭਾਰਤ ਨਾਲ ਕੂਟਨੀਤਕ ਵਿਵਾਦ ਕਾਰਨ ਕੈਨੇਡਾ ਨੇ ਭਾਰਤ ਦੇ ਚੰਡੀਗੜ੍ਹ, ਮੁੰਬਈ ਅਤੇ ਕਰਨਾਟਕ ਵਿੱਚ ਕੌਂਸਲਰ ਸੇਵਾਵਾਂ ‘ਤੇ ਪਾਬੰਦੀ ਲਗਾ ਦਿੱਤੀ ਹੈ। 

ਕੌਂਸਲਰ ਸੇਵਾਵਾਂ 'ਤੇ ਪਾਬੰਦੀ

ਚੰਡੀਗੜ੍ਹ, ਮੁੰਬਈ, ਬੈਂਗਲੁਰੂ ਵਰਗੇ ਸ਼ਹਿਰਾਂ ਤੋਂ ਕੈਨੇਡਾ ਲਈ ਵੀਜ਼ਾ ਸੇਵਾਵਾਂ ਬੰਦ ਹੋਣ ਤੋਂ ਬਾਅਦ ਹੁਣ ਇਨ੍ਹਾਂ ਸ਼ਹਿਰਾਂ ਦੇ ਲੋਕਾਂ ਨੂੰ ਕੈਨੇਡਾ ਜਾਣ ਲਈ ਦਿੱਲੀ ਆਉਣਾ ਪਵੇਗਾ।

ਕਈ ਸ਼ਹਿਰਾਂ 'ਚ ਵੀਜ਼ਾ ਸੇਵਾਵਾਂ ਬੰਦ

ਕੈਨੇਡਾ ਦੀ ਵਿਦੇਸ਼ ਮੰਤਰੀ ਮੇਲਾਨੀਆ ਜੋਲੀ ਨੇ ਕਿਹਾ ਕਿ ਭਾਰਤ ‘ਚ ਮੌਜੂਦ 62 ਕੈਨੇਡੀਅਨ ਡਿਪਲੋਮੈਟਾਂ ‘ਚੋਂ 41 ਨੂੰ ਹਟਾ ਦਿੱਤਾ ਗਿਆ ਹੈ, ਹਾਲਾਂਕਿ 21 ਕੈਨੇਡੀਅਨ ਡਿਪਲੋਮੈਟ ਭਾਰਤ ‘ਚ ਹੀ ਰਹਿਣਗੇ।

ਕੈਨੇਡੀਅਨ ਵਿਦੇਸ਼ ਮੰਤਰੀ ਦਾ ਬਿਆਨ

ਹਰਦੀਪ ਸਿੰਘ ਨਿੱਝਰ ਕਤਲ ਕਾਂਡ ਨੂੰ ਲੈ ਕੇ ਭਾਰਤ ਅਤੇ ਕੈਨੇਡਾ ਵਿਚਾਲੇ ਚੱਲ ਰਹੇ ਤਣਾਅ ਦਰਮਿਆਨ ਕੈਨੇਡਾ ਨੇ ਭਾਰਤ ਤੋਂ ਆਪਣੇ 41 ਡਿਪਲੋਮੈਟਾਂ ਨੂੰ ਵਾਪਸ ਬੁਲਾ ਲਿਆ ਹੈ।

ਤਣਾਅ ਦਾ ਕਾਰਨ

ਸਿੱਖ ਵੱਖਵਾਦੀ ਆਗੂ ਹਰਦੀਪ ਸਿੰਘ ਨਿੱਝਰ ਦੀ ਇਸ ਸਾਲ 18 ਜੂਨ ਨੂੰ ਕੈਨੇਡਾ ਦੇ ਇੱਕ ਗੁਰਦੁਆਰੇ ਦੇ ਬਾਹਰ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਪ੍ਰਧਾਨ ਮੰਤਰੀ ਟਰੂਡੋ ਨੇ ਨਿੱਝਰ ਦੇ ਕਤਲ ਲਈ ਭਾਰਤ ਨੂੰ ਜ਼ਿੰਮੇਵਾਰ ਠਹਿਰਾਇਆ ਸੀ।

ਟਰੂਡੋ ਦੇ ਇਲਜ਼ਾਮ

ਰਾਜਪਾਲ ਖਿਲਾਫ਼ ਸੁਪਰੀਮ ਕੋਰਟ ਜਾਵੇਗੀ ਪੰਜਾਬ ਸਰਕਾਰ