20 Feb 2024
TV9 Punjabi
ਕੈਪਟਨ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਸਾਹਮਣੇ ਪੰਜਾਬ ਦੇ ਕਿਸਾਨੀ ਤੋਂ ਇਲਾਵਾ ਕਈ ਹੋਰ ਮਸਲੇ ਰੱਖੇ।
ਬੈਠਕ ਵਿੱਚ ਵੀ ਕਈ ਮਸਲਿਆਂ ਤੇ ਪ੍ਰਧਾਨ ਮੰਤਰੀ ਨਾਲ ਵਿਸਥਾਰਪੂਰਵਕ ਚਰਚਾ ਹੋਈ।
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਹ ਹਮੇਸ਼ਾ ਹੀ ਕਿਸਾਨਾਂ ਅਤੇ ਪੰਜਾਬ ਦੇ ਭਲੇ ਦੀ ਗੱਲ ਕਰਦੇ ਹਨ।
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਕਿਸਾਨਾਂ ਦੇ ਸਾਰੇ ਮਸਲੇ ਦਾ ਜਲਦੀ ਹੀ ਤਸੱਲੀ ਬਖਸ਼ ਹੱਲ ਕਰ ਲਿਆ ਜਾਵੇਗਾ।
ਇਹ ਕਿਆਸਰਾਈਆਂ ਲੱਗ ਰਹੀਆਂ ਹਨ ਕਿ ਅਗਾਮੀ ਲੋਕ ਸਭਾ ਚੋਣਾਂ ਲਈ ਅਕਾਲੀ ਭਾਜਪਾ ਗੱਠਜੋੜ ਅਤੇ ਚੋਣ ਤਿਆਰੀਆਂ ਸਬੰਧੀ ਚਰਚਾ ਹੋਈ ਹੈ।
ਬੈਠਕ ਤੋਂ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਸੀ ਕਿ ਉਹ ਚਾਹੁੰਦੇ ਹਨ ਕਿ ਸ੍ਰੋਮਣੀ ਅਕਾਲੀ ਦਲ ਅਤੇ ਭਾਜਪਾ ਇਕੱਠੇ ਹੋਕੇ ਪੰਜਾਬ ਵਿੱਚ ਚੋਣ ਲੜਣ।
ਬੀਤੀ ਦਿਨੀਂ ਉਹਨਾਂ ਨੇ ਕਿਹਾ ਸੀ ਕਿ ਪੰਜਾਬ ਵਿੱਚ ਅਕਾਲੀ ਦਲ ਅਤੇ ਭਾਜਪਾ ਦੇ ਗਠਜੋੜ ਦੀ ਬਹੁਤ ਲੋੜ ਹੈ।
ਜੇਕਰ ਇਹ ਦੋਵੇਂ ਪਾਰਟੀਆਂ ਇਕੱਠੀਆਂ ਹੋ ਕੇ ਚੋਣ ਮੈਦਾਨ ਵਿੱਚ ਉਤਰਦੀਆਂ ਹਨ ਤਾਂ ਸਾਰੀਆਂ ਵਿਰੋਧੀ ਪਾਰਟੀਆਂ ਲਈ ਚੁਣੌਤੀ ਪੇਸ਼ ਕਰਨਗੀਆਂ।