23-09- 2024
TV9 Punjabi
Author: Isha Sharma
ਪਿਊਰੀਨ ਨਾਲ ਭਰਪੂਰ ਭੋਜਨ ਖਾਣ ਨਾਲ ਸਰੀਰ ਵਿੱਚ ਯੂਰਿਕ ਐਸਿਡ ਦਾ ਪੱਧਰ ਵਧਦਾ ਹੈ।
ਜ਼ਿਆਦਾ ਯੂਰਿਕ ਐਸਿਡ ਜੋੜਾਂ ਵਿੱਚ ਦਰਦ ਅਤੇ ਮਾਸਪੇਸ਼ੀਆਂ ਵਿੱਚ ਸੋਜ ਦਾ ਕਾਰਨ ਬਣ ਸਕਦਾ ਹੈ। ਇਸ ਤੋਂ ਇਲਾਵਾ ਗਾਊਟ ਦੀ ਸਮੱਸਿਆ ਹੋ ਸਕਦੀ ਹੈ ਅਤੇ ਕਿਡਨੀ ਖਰਾਬ ਹੋਣ ਦਾ ਖਤਰਾ ਵੀ ਰਹਿੰਦਾ ਹੈ।
ਯੂਰਿਕ ਐਸਿਡ ਦੇ ਪੱਧਰ ਨੂੰ ਕੰਟਰੋਲ ਕਰਨਾ ਜ਼ਰੂਰੀ ਹੈ। ਇਸ ਨੂੰ ਕੰਟਰੋਲ ਕਰਨ ਲਈ ਇਨ੍ਹਾਂ ਜੂਸ ਨੂੰ ਆਪਣੀ ਡਾਈਟ 'ਚ ਸ਼ਾਮਲ ਕਰੋ।
ਅਦਰਕ ਵਿੱਚ ਐਂਟੀ ਇੰਫਲੇਮੇਟਰੀ ਗੁਣ ਹੁੰਦੇ ਹਨ ਜੋ ਜੋੜਾਂ ਦੀ ਸੋਜ ਨੂੰ ਘੱਟ ਕਰ ਸਕਦੇ ਹਨ। ਇਸ ਤੋਂ ਇਲਾਵਾ ਇਹ ਸਰੀਰ 'ਚੋਂ ਯੂਰਿਕ ਐਸਿਡ ਨੂੰ ਬਾਹਰ ਕੱਢਣ 'ਚ ਮਦਦ ਕਰਦੇ ਹਨ।
ਚੈਰੀ ਵਿੱਚ ਐਂਥੋਸਾਇਨਿਨ ਹੁੰਦੇ ਹਨ, ਜੋ ਯੂਰਿਕ ਐਸਿਡ ਦੇ ਪੱਧਰ ਨੂੰ ਕੰਟਰੋਲ ਕਰਨ ਵਿੱਚ ਮਦਦ ਕਰਦੇ ਹਨ। ਇਸ ਨੂੰ ਆਪਣੀ ਡਾਈਟ 'ਚ ਜ਼ਰੂਰ ਸ਼ਾਮਲ ਕਰੋ।
ਅਨਾਨਾਸ 'ਚ ਬ੍ਰੋਮੇਲੇਨ ਨਾਂ ਦਾ ਐਂਜ਼ਾਈਮ ਹੁੰਦਾ ਹੈ, ਜੋ ਸੋਜ ਨੂੰ ਘੱਟ ਕਰਨ 'ਚ ਮਦਦ ਕਰਦਾ ਹੈ। ਇਸ ਤੋਂ ਇਲਾਵਾ ਇਹ ਯੂਰਿਕ ਐਸਿਡ ਨੂੰ ਕੰਟਰੋਲ ਕਰਦਾ ਹੈ।
ਗਾਜਰ ਵਿੱਚ ਵਿਟਾਮਿਨ ਸੀ ਦੀ ਭਰਪੂਰ ਮਾਤਰਾ ਹੁੰਦੀ ਹੈ। ਇਹ ਯੂਰਿਕ ਐਸਿਡ ਦੇ ਪੱਧਰ ਨੂੰ ਕੰਟਰੋਲ ਕਰਨ ਵਿੱਚ ਮਦਦ ਕਰਦਾ ਹੈ। ਇਸ ਦਾ ਸੇਵਨ ਕਰਨ ਨਾਲ ਸਰੀਰ 'ਚੋਂ ਯੂਰਿਕ ਐਸਿਡ ਬਾਹਰ ਨਿਕਲ ਸਕਦਾ ਹੈ।