25-02- 2024
TV9 Punjabi
Author: Isha Sharma
ਭਾਰਤ ਸਰਕਾਰ ਨੇ ਖਡੂਰ ਸਾਹਿਬ ਦੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਮੈਂਬਰਸ਼ਿਪ ਲਈ ਇੱਕ ਕਮੇਟੀ ਬਣਾਈ ਹੈ।
ਡਿਵੀਜ਼ਨ ਬੈਂਚ ਨੇ ਐਡੀਸ਼ਨਲ ਸਾਲਿਸਟਰ ਜਨਰਲ ਸੱਤਿਆ ਪਾਲ ਜੈਨ ਨੂੰ ਹਦਾਇਤਾਂ ਲੈਣ ਅਤੇ 25 ਫਰਵਰੀ ਨੂੰ ਅਦਾਲਤ ਨੂੰ ਸੂਚਿਤ ਕਰਨ ਲਈ ਕਿਹਾ ਸੀ।
ਜੇਕਰ ਕੋਈ ਸੰਸਦ ਮੈਂਬਰ ਲਗਾਤਾਰ 60 ਦਿਨਾਂ ਤੱਕ ਸੰਸਦ ਦੀ ਕਾਰਵਾਈ ਤੋਂ ਗੈਰਹਾਜ਼ਰ ਰਹਿੰਦਾ ਹੈ, ਤਾਂ ਉਸਦੀ ਸੰਸਦੀ ਸੀਟ ਖਾਲੀ ਘੋਸ਼ਿਤ ਕਰ ਦਿੱਤੀ ਜਾਂਦੀ ਹੈ।
ਅੰਮ੍ਰਿਤਪਾਲ ਸਿੰਘ ਹੁਣ ਤੱਕ 46 ਦਿਨਾਂ ਤੋਂ ਵੱਧ ਸਮੇਂ ਤੋਂ ਸੰਸਦ ਦੀਆਂ ਮੀਟਿੰਗਾਂ ਤੋਂ ਗੈਰਹਾਜ਼ਰ ਰਹੇ ਹਨ।
ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੇ ਲੋਕ ਸਭਾ ਦੀ ਕਾਰਵਾਈ ਵਿੱਚ ਹਿੱਸਾ ਲੈਣ ਦੀ ਇਜਾਜ਼ਤ ਮੰਗਦੇ ਹੋਏ ਇੱਕ ਪਟੀਸ਼ਨ ਦਾਇਰ ਕੀਤੀ ਸੀ।
ਅੰਮ੍ਰਿਤਪਾਲ ਸਿੰਘ ਨੇ ਕਿਹਾ ਕਿ ਉਹ 2023 ਤੋਂ ਰਾਸ਼ਟਰੀ ਸੁਰੱਖਿਆ ਐਕਟ ਤਹਿਤ ਅਸਾਮ ਵਿੱਚ ਨਜ਼ਰਬੰਦ ਹੈ।