30 Jan 2024
TV9 Punjabi
ਭਾਜਪਾ ਕੌਂਸਲਰ ਮਨੋਜ ਸੋਨਕਰ ਚੰਡੀਗੜ੍ਹ ਦੇ ਨਵੇਂ ਮੇਅਰ ਚੁਣੇ ਗਏ ਹਨ।
ਭਾਜਪਾ ਕੌਂਸਲਰ ਮਨੋਜ ਸੋਨਕਰ ਚੰਡੀਗੜ੍ਹ ਦੇ ਨਵੇਂ ਮੇਅਰ ਚੁਣੇ ਗਏ ਹਨ।
ਭਾਜਪਾ ਕੌਂਸਲਰ ਮਨੋਜ ਸੋਨਕਰ ਚੰਡੀਗੜ੍ਹ ਦੇ ਨਵੇਂ ਮੇਅਰ ਚੁਣੇ ਗਏ ਹਨ।
ਭਾਜਪਾ ਕੌਂਸਲਰ ਮਨੋਜ ਸੋਨਕਰ ਚੰਡੀਗੜ੍ਹ ਦੇ ਨਵੇਂ ਮੇਅਰ ਚੁਣੇ ਗਏ ਹਨ।
Pic Credit: ANI
ਮੰਗਲਵਾਰ ਨੂੰ ਹੋਈ ਮੇਅਰ ਦੀ ਚੋਣ ਵਿੱਚ ਉਨ੍ਹਾਂ ਨੂੰ 16 ਵੋਟਾਂ ਮਿਲੀਆਂ, ਜਦਕਿ ਆਮ ਆਦਮੀ ਪਾਰਟੀ ਦੇ ਉਮੀਦਵਾਰ ਕੁਦਲੀਪ ਟੀਟਾ ਨੂੰ 12 ਵੋਟਾਂ ਮਿਲੀਆਂ।
ਕਾਂਗਰਸ ਨੇ ਆਪਣੇ ਮੇਅਰ ਉਮੀਦਵਾਰ ਦੀ ਨਾਮਜ਼ਦਗੀ ਪਹਿਲਾ ਹੀ ਵਾਪਿਸ ਲੈ ਲਈ ਸੀ ਅਤੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਨੂੰ ਸਮਰਥਨ ਦੇ ਦਿੱਤਾ ਸੀ। ਦੱਸ ਦੇਈਏ ਕਿ ਚੰਡੀਗੜ੍ਹ ਮੇਅਰ ਚੋਣਾਂ ਲਈ ਆਮ ਆਦਮੀ ਪਾਰਟੀ ਅਤੇ ਕਾਂਗਰਸ ਵਿਚਾਲੇ ਗਠਜੋੜ ਹੋਇਆ ਸੀ।
ਚੰਡੀਗੜ੍ਹ ਨਗਰ ਨਿਗਮ ਵਿੱਚ ਕੁੱਲ 35 ਕੌਂਸਲਰ ਹਨ। ਇਨ੍ਹਾਂ 35 ਵੋਟਾਂ ਤੋਂ ਇਲਾਵਾ ਮੇਅਰ ਦੀ ਚੋਣ ਵਿਚ ਸੰਸਦ ਮੈਂਬਰ ਦੀ ਵੋਟ ਹੁੰਦੀ ਹੈ। ਇਨ੍ਹਾਂ ਵਿੱਚੋਂ ਭਾਜਪਾ ਕੌਂਸਲਰ ਨੂੰ 16 ਵੋਟਾਂ ਮਿਲੀਆਂ, ਜਦਕਿ ਗਠਬੰਧਨ ਦੇ ਉਮੀਦਵਾਰ ਕੁਲਦੀਪ ਟੀਟਾ ਨੂੰ ਸਿਰਫ਼ 12 ਵੋਟਾਂ ਮਿਲੀਆਂ। ਬਾਕੀ ਵੋਟਾਂ ਰੱਦ ਕਰ ਦਿੱਤੀਆਂ ਗਈਆਂ।
ਜਿਵੇਂ ਹੀ ਮੇਅਰ ਦੀ ਚੋਣ ਦੇ ਨਤੀਜਿਆਂ ਦਾ ਐਲਾਨ ਹੋਇਆ ਤਾਂ ਆਮ ਆਦਮੀ ਪਾਰਟੀ ਅਤੇ ਕਾਂਗਰਸੀ ਕੌਂਸਲਰਾਂ ਨੇ ਹਾਊਸ ਵਿੱਚ ਹੰਗਾਮਾ ਕੀਤਾ ਅਤੇ ਭਾਜਪਾ ਉੱਪਰ ਚੋਣਾਂ ਵਿੱਚ ਹੇਰਾਫੇਰੀ ਕਰਨ ਦੇ ਇਲਜ਼ਾਮ ਲਗਾਏ ਹਨ।
ਮੇਅਰ ਦੀ ਚੋਣ ਦੇ ਫੈਸਲੇ ਖਿਲਾਫ ਹੁਣ ਆਮ ਆਦਮੀ ਪਾਰਟੀ ਵੱਲੋਂ ਹਾਈਕੋਰਟ ਦਾ ਦਰਵਾਜ਼ਾ ਖੜਕਾਇਆ ਜਾਵੇਗਾ। ਇਸ ਤੋਂ ਪਹਿਲਾਂ ਵੀ ਚੋਣ ਕਰਵਾਉਣ ਨੂੰ ਲੈਕੇ ਆਮ ਆਦਮੀ ਪਾਰਟੀ ਦੇ ਕੌਂਸਲਰਾਂ ਵੱਲੋਂ ਹਾਈਕੋਰਟ ਤੱਕ ਪਹੁੰਚ ਕੀਤੀ ਗਈ ਸੀ।
ਆਮ ਆਦਮੀ ਪਾਰਟੀ ਦੇ ਰਾਜਸਭਾ ਮੈਂਬਰ ਰਾਘਵ ਚੱਢਾ ਨੇ ਕਿਹਾ ਕਿ ਮੇਅਰ ਲਈ ਜੋ ਚੋਣ ਹੋਈ ਹੈ ਉਹ ਇਲੈਕਸ਼ਨ ਘੱਟ ਫਰਜੀਵਾੜਾ ਜ਼ਿਆਦਾ ਸੀ। ਸਾਡੇ ਕੋਲ 20 ਵੋਟਾਂ ਸਨ ਅਤੇ ਸਾਡਾ ਜਿੱਤਣ ਤੈਅ ਸੀ ਪਰ ਭਾਜਪਾ ਨੇ ਕੌਂਸਲਰਾਂ ਨੂੰ ਕਈ ਪ੍ਰਕਾਰ ਦੇ ਲਾਲਚ ਦੇਣ ਦੀ ਕੋਸ਼ਿਸ ਕੀਤੀ।