6 March 2024
TV9Punjabi
ਚੰਡੀਗੜ੍ਹ ਨਗਰ ਨਿਗਮ ਦੇ ਬਜਟ ਸੈਸ਼ਨ 2024-2025 ਲਈ ਅੱਜ ਹੋਣ ਵਾਲੀ ਬਜਟ ਮੀਟਿੰਗ ਨੂੰ ਰੱਦ ਕਰ ਦਿੱਤਾ ਗਿਆ ਹੈ।
ਇਹ ਮੀਟਿੰਗ ਆਮ ਆਦਮੀ ਪਾਰਟੀ ਦੇ ਕੌਂਸਲਰ ਅਤੇ ਗਠਜੋੜ ਦੇ ਮੇਅਰ ਕੁਲਦੀਪ ਕੁਮਾਰ ਦੀ ਪ੍ਰਧਾਨਗੀ ਹੇਠ ਹੋਣੀ ਸੀ।
ਜਿਸ ਵਿੱਚ ਕਰੀਬ 2500 ਕਰੋੜ ਰੁਪਏ ਦਾ ਬਜਟ ਪੇਸ਼ ਕੀਤਾ ਜਾਣਾ ਸੀ। ਪਰ ਇਸ ਬਜਟ ਤੋਂ ਪਹਿਲਾਂ ਹੀ ਇਸ ਨੂੰ ਲੈ ਕੇ ਵਿਵਾਦ ਸ਼ੁਰੂ ਹੋ ਗਿਆ ਹੈ।
ਭਾਜਪਾ ਨੇਤਾਵਾਂ ਦਾ ਕਹਿਣਾ ਹੈ ਕਿ ਬਜਟ ਨੂੰ ਵਿੱਤ ਅਤੇ ਠੇਕਾ ਕਮੇਟੀ (ਐਫਐਂਡਸੀਸੀ) ਵਿੱਚ ਚਰਚਾ ਕੀਤੇ ਬਿਨਾਂ ਸਿੱਧੇ ਸਦਨ ਵਿੱਚ ਲਿਆਉਣਾ ਨਿਯਮਾਂ ਦੇ ਵਿਰੁੱਧ ਹੈ।
ਭਾਜਪਾ ਕੌਂਸਲਰਾਂ ਨੇ ਇਸ ਮੀਟਿੰਗ ਦੀ ਸ਼ਿਕਾਇਤ ਪ੍ਰਸ਼ਾਸਕ ਬਨਵਾਰੀ ਲਾਲ ਪੁਰੋਹਿਤ ਨੂੰ ਕੀਤੀ ਸੀ ਅਤੇ ਇਸ ਨੂੰ ਗੈਰ-ਕਾਨੂੰਨੀ ਕਰਾਰ ਦਿੰਦਿਆਂ ਮੀਟਿੰਗ ਰੋਕਣ ਦੀ ਮੰਗ ਕੀਤੀ ਸੀ। ਜਿਸ ਤੋਂ ਬਾਅਦ ਹੁਣ ਇਸ ਬੈਠਕ ਨੂੰ ਰੱਦ ਕਰ ਦਿੱਤਾ ਗਿਆ ਹੈ।
ਪ੍ਰਸ਼ਾਸਨ ਨੇ ਚੰਡੀਗੜ੍ਹ ਸਮਾਰਟ ਸਿਟੀ ਲਈ 45 ਕਰੋੜ ਰੁਪਏ ਦਾ ਬਜਟ ਅਲਾਟ ਕੀਤਾ ਹੈ। ਮੀਟਿੰਗ ਵਿੱਚ ਇਹ ਜਾਣਕਾਰੀ ਵੀ ਰੱਖੀ ਜਾਵੇਗੀ।
ਇਹ ਬਜਟ ਸਾਈਕਲ ਟਰੈਕ ਬਣਾਉਣ ਅਤੇ ਸਮਾਰਟ ਸਿਟੀ ਨਾਲ ਸਬੰਧਤ ਹੋਰ ਪ੍ਰਾਜੈਕਟਾਂ ਤੇ ਖਰਚ ਕੀਤਾ ਜਾਵੇਗਾ।