4 March 2024
TV9Punjabi
ਚੰਡੀਗੜ੍ਹ ਵਿੱਚ ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੀ ਚੋਣ ਦੀ ਪ੍ਰਕਿਰਿਆ ਮੁਕੰਮਲ ਹੋ ਗਈ ਹੈ।
ਵੋਟਾਂ ਦੀ ਗਿਣਤੀ ਤੋਂ ਬਾਅਦ ਚੰਡੀਗੜ੍ਹ ਨਿਗਮ ਚੋਣਾਂ ਵਿੱਚ I.N.D.I.A ਗਠਜੋੜ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ।
ਸੀਨੀਅਰ ਡਿਪਟੀ ਮੇਅਰ ਲਈ ਭਾਜਪਾ ਦੇ ਕੁਲਜੀਤ ਸਿੰਘ ਸੰਧੂ ਨੂੰ 19 ਵੋਟਾਂ ਮਿਲੀਆਂ, ਜਦਕਿ ਆਪ-ਕਾਂਗਰਸ ਦੇ ਉਮੀਦਵਾਰ ਗੁਰਪ੍ਰੀਤ ਸਿੰਘ ਗੱਬੀ ਨੂੰ 16 ਵੋਟਾਂ ਮਿਲੀਆਂ।
ਇਸ ਚੋਣ ਲਈ ਮੇਅਰ ਕੁਲਦੀਪ ਕੁਮਾਰ ਨੂੰ ਰਿਟਰਨਿੰਗ ਅਫ਼ਸਰ ਬਣਾਇਆ ਗਿਆ ਹੈ।
ਕੁਲਦੀਪ ਆਮ ਆਦਮੀ ਪਾਰਟੀ (ਆਪ) ਦੇ ਕੌਂਸਲਰ ਹਨ, ਪਰ ਕਾਂਗਰਸ ਦੇ ਸਮਰਥਨ ਨਾਲ ਮੇਅਰ ਬਣੇ ਹਨ।
ਹਾਲਾਂਕਿ ਇਸ ਤੋਂ ਪਹਿਲਾਂ ਚੋਣ ਅਧਿਕਾਰੀ ਅਨਿਲ ਮਸੀਹ ਨੇ ਭਾਜਪਾ ਦੇ ਮਨੋਜ ਸੋਨਕਰ ਨੂੰ 8 ਵੋਟਾਂ ਰੱਦ ਕਰਕੇ ਮੇਅਰ ਬਣਾ ਦਿੱਤਾ ਸੀ।
ਫਿਰ ਜਦੋਂ ਮਾਮਲਾ ਸੁਪਰੀਮ ਕੋਰਟ ਪਹੁੰਚਿਆ ਤਾਂ ਕੁਲਦੀਪ ਕੁਮਾਰ ਨੂੰ ਜੇਤੂ ਕਰਾਰ ਦੇ ਦਿੱਤਾ ਗਿਆ।