25 June 2024
TV9 Punjabi
ਸਾਵਨ ਪਾਲ, ਛਿੰਦਵਾੜਾ
ਮੱਧ ਪ੍ਰਦੇਸ਼ ਦੇ ਛਿੰਦਵਾੜਾ ਵਿੱਚ ਇੱਕ ਹੈਰਾਨੀਜਨਕ ਮਾਮਲਾ ਸਾਹਮਣੇ ਆਇਆ ਹੈ।
ਇੱਥੇ ਇੱਕ ਪਤੀ ਨੇ ਆਪਣੀ ਪਤਨੀ ਨੂੰ ਤਿੰਨ ਤਲਾਕ ਦਿੱਤਾ ਕਿਉਂਕਿ ਉਹ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋ ਗਈ ਸੀ।
ਮਹਿਲਾ ਨੇ ਇਸ ਮਾਮਲੇ ਵਿੱਚ ਪੁਲਿਸ ਨੂੰ ਸ਼ਿਕਾਇਤ ਕੀਤੀ ਹੈ। ਇਹ ਔਰਤ ਲੋਕ ਸਭਾ ਚੋਣਾਂ ਤੋਂ ਪਹਿਲਾਂ ਭਾਜਪਾ ਵਿੱਚ ਵਰਕਰ ਵਜੋਂ ਸ਼ਾਮਲ ਹੋਈ ਸੀ।
ਔਰਤ ਨੇ ਪੁਲਿਸ ਨੂੰ ਦੱਸਿਆ ਕਿ ਉਸਦਾ ਅੱਠ ਸਾਲ ਪਹਿਲਾਂ ਵਿਆਹ ਹੋਇਆ ਸੀ। ਦੋਵਾਂ ਦਾ ਇੱਕ ਬੱਚਾ ਹੈ।
ਇਸ ਮਾਮਲੇ 'ਚ ਥਾਣਾ ਕੋਤਵਾਲੀ ਦੀ ਪੁਲਿਸ ਨੇ ਜਾਣਕਾਰੀ ਦਿੱਤੀ ਹੈ ਕਿ ਪਤੀ-ਪਤਨੀ 'ਚ ਪਹਿਲਾਂ ਤੋਂ ਹੀ ਝਗੜਾ ਚੱਲ ਰਿਹਾ ਸੀ। ਹਾਲਾਤ ਉਦੋਂ ਵਿਗੜ ਗਏ ਜਦੋਂ ਪਤਨੀ ਆਪਣੇ ਪਤੀ ਦੀ ਮਰਜ਼ੀ ਦੇ ਖਿਲਾਫ ਭਾਜਪਾ 'ਚ ਸ਼ਾਮਲ ਹੋ ਗਈ।
ਕੋਤਵਾਲੀ ਦੇ ਟੀਆਈ ਉਮੇਸ਼ ਗੋਲਹਾਣੀ ਨੇ ਕਿਹਾ ਕਿ ਪੂਰੇ ਮਾਮਲੇ ਦੀ ਜਾਂਚ ਕਰਕੇ ਬਣਦੀ ਕਾਰਵਾਈ ਕੀਤੀ ਜਾਵੇਗੀ। ਫਿਲਹਾਲ ਔਰਤ ਦੀ ਸ਼ਿਕਾਇਤ 'ਤੇ ਮਾਮਲਾ ਦਰਜ ਕਰ ਲਿਆ ਗਿਆ ਹੈ।
ਪੀੜਤ ਔਰਤ ਨੇ ਦੱਸਿਆ ਕਿ ਇਸ ਤੋਂ ਪਹਿਲਾਂ ਵੀ ਉਸ ਦਾ ਪਤੀ ਉਸ ਨੂੰ ਦਾਜ ਲਈ ਤੰਗ ਪ੍ਰੇਸ਼ਾਨ ਕਰਦਾ ਰਿਹਾ ਸੀ। ਇਸ ਸਬੰਧੀ ਉਸ ਨੇ ਆਪਣੇ ਪਤੀ ਖ਼ਿਲਾਫ਼ ਕੇਸ ਵੀ ਦਰਜ ਕਰਵਾਇਆ ਹੈ।