05-05- 2025
TV9 Punjabi
Author: Isha
ਭਾਖੜਾ ਡੈਮ ਦੇ ਪਾਣੀ ਦੀ ਵੰਡ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਵਿਚਕਾਰ ਵਿਵਾਦ ਹੋਰ ਡੂੰਘਾ ਹੋ ਗਿਆ ਹੈ।
ਪੰਜਾਬ ਸਰਕਾਰ ਨੇ ਹਰਿਆਣਾ ਨੂੰ ਪਾਣੀ ਦੇਣ ਤੋਂ ਸਾਫ਼ ਇਨਕਾਰ ਕਰ ਦਿੱਤਾ ਹੈ।
ਇਸ ਮੁੱਦੇ 'ਤੇ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾਇਆ ਗਿਆ।
ਪੰਜਾਬ ਸਰਕਾਰ ਨੇ ਸਪੱਸ਼ਟ ਤੌਰ ‘ਤੇ ਕਿਹਾ ਕਿ ਉਹ ਹਰਿਆਣਾ ਨੂੰ ਪਾਣੀ ਨਹੀਂ ਦੇਵੇਗੀ।
CM ਭਗਵੰਤ ਮਾਨ ਨੇ ਹਰਿਆਣਾ ਨਾਲ ਪਾਣੀ ਦੀ ਵੰਡ ਦੇ ਵਿਵਾਦ ਨੂੰ ਖਾਰਜ ਕਰਦਿਆਂ ਕਿਹਾ ਹੈ ਕਿ ਕੋਈ ਵਿਵਾਦ ਨਹੀਂ ਹੈ।
ਉਨ੍ਹਾਂ ਦਾਅਵਾ ਕੀਤਾ ਕਿ ਅੰਕੜੇ ਪੰਜਾਬ ਦੇ ਹੱਕ ਵਿੱਚ ਹਨ ਅਤੇ ਹਰਿਆਣਾ ਆਪਣੇ ਹਿੱਸੇ ਤੋਂ ਵੱਧ ਪਾਣੀ ਦੀ ਮੰਗ ਕਰ ਰਿਹਾ ਹੈ।