03-07- 2024
TV9 Punjabi
Author: Isha
ਕੰਗਣਾ ਨੂੰ ਚੰਡੀਗੜ੍ਹ ਏਅਰਪੋਰਟ ‘ਤੇ ਥੱਪੜ ਮਾਰਨ ਵਾਲੀ ਸੀਆਈਐਸਐਫ ਕਾਂਸਟੇਬਲ ਕੁਲਵਿੰਦਰ ਕੌਰ ਦੀ ਨੌਕਰੀ ਨੂੰ ਬਹਾਲ ਕੀਤਾ ਗਿਆ ਹੈ।
ਬਹਾਲੀ ਤੋਂ ਬਾਅਦ ਉਨ੍ਹਾਂ ਦਾ ਤਬਾਦਲਾ ਬੈਂਗਲੁਰੂ ਕੀਤਾ ਗਿਆ ਹੈ। ਘਟਨਾ ਤੋਂ ਕੁਝ ਦਿਨ ਬਾਅਦ ਹੀ ਉਨ੍ਹਾਂ ਦਾ ਤਬਾਦਲ ਕਰ ਦਿੱਤਾ ਗਿਆ ਸੀ।
ਕੰਗਣਾ ਨੂੰ ਥੱਪੜ ਮਾਰਨ ਤੋਂ ਬਾਅਦ ਮਹਿਲਾ ਸੀਆਈਐਸਐਫ ਕਾਂਸਟੇਬਲ ਨੂੰ ਮੁਅਤੱਲ ਕਰ ਦਿੱਤਾ ਗਿਆ ਸੀ। ਪੁਲਿਸ ਨੇ ਉਸ ਦੇ ਖਿਲਾਫ ਕਈ ਧਾਰਾਵਾਂ ਦੇ ਤਹਿਤ ਮਾਮਲਾ ਦਰਜ ਕੀਤਾ ਸੀ।
ਘਟਨਾ ਤੋਂ ਬਾਅਦ ਕੁਲਵਿੰਦਰ ਕੌਰ ਨੂੰ ਗ੍ਰਿਫਤਾਰ ਕਰ ਲਿਆ ਗਿਆ ਸੀ ਅਤੇ ਉਸ ਦੇ ਖਿਲਾਫ ਭਾਰਤੀ ਦੰਡਾਵਲੀ (ਆਈਪੀਸੀ) ਦੀ ਧਾਰਾ 323 (ਕੁੱਟਮਾਰ) ਅਤੇ 341 (ਸੜਕ ਵਿੱਚ ਰੁਕਾਵਟ) ਦੇ ਤਹਿਤ ਮਾਮਲਾ ਦਰਜ ਕੀਤਾ ਗਿਆ ਸੀ।
ਕੌਰ ਦੀ ਮੁਅੱਤਲੀ ਅਤੇ ਐਫਆਈਆਰ ਖ਼ਿਲਾਫ਼ ਕਿਸਾਨ ਜਥੇਬੰਦੀਆਂ ਸੜਕਾਂ ਤੇ ਆ ਗਈਆਂ ਸਨ ਅਤੇ ਰੋਸ ਪ੍ਰਦਰਸ਼ਨ ਕੀਤਾ ਸੀ।
ਕੌਰ ਪੰਜਾਬ ਦੇ ਕਪੂਰਥਲਾ ਦੀ ਰਹਿਣ ਵਾਲੀ ਹੈ ਅਤੇ ਉਸ ਦਾ ਪਤੀ ਵੀ CISF ‘ਚ ਹੀ ਤਾਇਨਾਤ ਹੈ। ਕੌਰ ਢਾਈ ਸਾਲ ਤੋਂ ਚੰਡੀਗੜ੍ਹ ‘ਚ ਤਾਇਨਾਤ ਸਨ।