ਤਿਹਾੜ ਜੇਲ੍ਹ ‘ਚ ਸੀਐਮ ਭਗਵੰਤ ਮਾਨ ਨੇ ਕੀਤੀ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ

15  April 2024

TV9 Punjabi

Author: Isha

ਦਿੱਲੀ ਦੀ ਤਿਹਾੜ ਜੇਲ੍ਹ ਵਿੱਚ ਬੰਦ ਅਰਵਿੰਦ ਕੇਜਰੀਵਾਲ ਨਾਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੋਮਵਾਰ ਨੂੰ ਮੁਲਾਕਾਤ ਕੀਤੀ।

ਮੁਲਾਕਾਤ ਕੀਤੀ

Pic Credit: PTI

ਇਸ ਦੌਰਾਨ ਉਨ੍ਹਾਂ ਨੇ ਵੱਡਾ ਆਰੋਪ ਲਾਇਆ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਦਿੱਲੀ ਦੇ ਮੁੱਖ ਮੰਤਰੀ ਕੇਜਰੀਵਾਲ ਨਾਲ ਅੱਤਵਾਦੀਆਂ ਵਾਂਗ ਮੁਲਾਕਾਤ ਕਰਵਾਈ ਗਈ।

 ਵੱਡਾ ਆਰੋਪ 

ਇਹ ਤਾਨਾਸ਼ਾਹੀ ਦੀ ਹੱਦ ਹੈ। ਅਰਵਿੰਦ ਕੇਜਰੀਵਾਲ ਨੂੰ ਹਾਰਡ ਕੋਰ ਕ੍ਰਿਮੀਨਲ ਹੋਣ ਵਾਲੀ ਸਹੂਲਤ ਵੀ ਨਹੀਂ ਮਿਲ ਰਹੀ।

ਅਰਵਿੰਦ ਕੇਜਰੀਵਾਲ 

 ਆਪਾਂ ਇੱਕ ਅਨੁਸ਼ਾਸਿਤ ਸਮੂਹ ਹਾਂ, ਅਸੀਂ ਸਾਰੇ ਇਕੱਠੇ ਹਾਂ ਅਤੇ ਅਰਵਿੰਦ ਕੇਜਰੀਵਾਲ ਦੇ ਨਾਲ ਖੜੇ ਹਾਂ। 4 ਜੂਨ ਨੂੰ ਜਦੋਂ ਨਤੀਜੇ ਐਲਾਨੇ ਜਾਣਗੇ ਤਾਂ ਆਮ ਆਦਮੀ ਪਾਰਟੀ ਵੱਡੀ ਸਿਆਸੀ ਤਾਕਤ ਬਣ ਕੇ ਉਭਰੇਗੀ।

ਸਿਆਸੀ ਤਾਕਤ ਬਣ ਕੇ ਉਭਰੇਗੀ A AP: ਭਗਵੰਤ ਮਾਨ

AAP ਸੰਸਦ ਮੈਂਬਰ ਸੰਦੀਪ ਪਾਠਕ ਨੇ ਕਿਹਾ ਕਿ ਉਨ੍ਹਾਂ ਇਹ ਵੀ ਕਿਹਾ ਕਿ ਅਗਲੇ ਹਫ਼ਤੇ ਤੋਂ ਉਹ ਦੋ-ਦੋ ਮੰਤਰੀਆਂ ਨੂੰ ਬੁਲਾ ਕੇ ਦਿੱਲੀ ਦੇ ਸਾਰੇ ਕੰਮਾਂ ਦਾ ਜਾਇਜ਼ਾ ਲੈਣਗੇ।

‘ਕੇਜਰੀਵਾਲ ਅਗਲੇ ਹਫ਼ਤੇ ਤੋਂ  ਸੱਦਣਗੇ ਦੋ-ਦੋ ਮੰਤਰੀ ‘

ਬਠਿੰਡਾ ਤੋਂ ਸਾਂਸਦ ਅਤੇ ਬਾਦਲ ਪਰਿਵਾਰ ਦੀ ਨੂੰਹ ਹਰਸਿਮਰਤ ਕੌਰ ਦੀ ਸੀਟ ਬਦਲੀ ਜਾ ਸਕਦੀ ਹੈ।