ਨਸ਼ੇ ਖਿਲਾਫ਼ Pray-Pledge-Play ਮੁਹਿੰਮ ਦੀ ਸ਼ੁਰੂਆਤ
18 Oct 2023
TV9 Punjabi
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਬੁੱਧਵਾਰ ਨੂੰ ਨਸ਼ਿਆਂ ਖਿਲਾਫ਼ 'ਹੋਪ ਇਨੀਸ਼ੀਏਟਿਵ' ਪ੍ਰੋਗਰਾਮ ਤਹਿਤ Pray-Pledge-Play ਮੁਹਿੰਮ ਦੀ ਸ਼ੂਰਆਤ ਕੀਤੀ ਗਈ ਹੈ।
Pray-Pledge-Play ਮੁਹਿੰਮ
ਮੁਹਿੰਮ ਦੀ ਸ਼ੁਰੂਆਤ ਤੋਂ ਪਹਿਲਾਂ ਮੁੱਖ ਮੰਤਰੀ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ। ਇਸ ਤੋਂ ਬਾਅਦ ਨਸ਼ਿਆਂ ਵਿਰੁੱਧ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ।
CM ਸ਼੍ਰੀ ਹਰਮਿੰਦਰ ਸਾਹਿਬ ਪੁੱਜੇ
ਮੁੱਖ ਮੰਤਰੀ ਭਗਵੰਤ ਮਾਨ ਸਮੇਤ ਕਰੀਬ 35 ਹਜ਼ਾਰ ਬੱਚਿਆਂ ਵੱਲੋਂ ਅਰਦਾਸ ਕੀਤੀ ਗਈ ਅਤੇ ਇਸ ਪ੍ਰੋਗਰਾਮ ਦੀ ਸ਼ੁਰੂਆਤ ਵਾਕਾਥਨ ਨਾਲ ਹੋਈ।
ਕੀਤੀ ਗਈ ਅਰਦਾਸ
ਵਿਦਿਆਰਥੀ ਪੁਰਾਣੇ ਸ਼ਹਿਰ ਦੇ ਚਾਰ ਦਰਵਾਜ਼ਿਆਂ ਤੋਂ ਹੁੰਦੇ ਹੋਏ ਹਰਿਮੰਦਰ ਸਾਹਿਬ ਪੁੱਜੇ। ਨਸ਼ਾ ਮੁਕਤ ਪੰਜਾਬ ਦਾ ਸੁਨੇਹਾ ਦਿੰਦਾ ਹੋਇਆ ਹਰ ਕੋਈ ਇਸ ਮੁਹਿੰਮ ਵਿੱਚ ਅੱਗੇ ਵਧਿਆ।
ਨਸ਼ਾ ਮੁਕਤ ਪੰਜਾਬ ਦਾ ਸੁਨੇਹਾ
ਇਸ ਮੁਹਿੰਮ ਦੀ ਸ਼ੁਰੂਆਤ ਨਾਲ ਦੋ ਰਿਕਾਰਡ ਵੀ ਕਾਇਮ ਕੀਤੇ ਗਏ ਹਨ। ਇਸ ਮੁਹਿੰਮ ਵਿੱਚ 35 ਹਜ਼ਾਰ ਬੱਚਿਆਂ ਨੇ ਹਿੱਸਾ ਲਿਆ ਅਤੇ ਏਸ਼ੀਆ ਬੁੱਕ ਆਫ ਰਿਕਾਰਡ ਬਣਾਇਆ।
ਬਣਿਆ ਰਿਕਾਰਡ
ਇਨ੍ਹਾਂ ਬੱਚਿਆਂ ਦਾ ਨਾਮ ਹਰਿਮੰਦਰ ਸਾਹਿਬ ਵਿੱਚ ਅਰਦਾਸ ਲਈ ਇੰਡੀਅਨ ਬੁੱਕ ਆਫ਼ ਰਿਕਾਰਡਜ਼ ਅਤੇ ਅੰਮ੍ਰਿਤਸਰ ਵਿੱਚ ਨਸ਼ਿਆਂ ਖ਼ਿਲਾਫ਼ ਸਹੁੰ ਚੁੱਕਣ ਲਈ ਗੋਲਡਨ ਬੁੱਕ ਆਫ਼ ਰਿਕਾਰਡਜ਼ ਵਿੱਚ ਦਰਜ ਕੀਤਾ ਗਿਆ ਹੈ
ਰਿਕਾਰਡ ਕੀਤਾ ਗਿਆ ਦਰਜ਼
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹੁਣ ਅਸੀਂ ਸਾਰੇ ਰੰਗਲੇ ਪੰਜਾਬ ਵੱਲ ਵਧ ਰਹੇ ਹਾਂ। ਨੌਜਵਾਨਾਂ ਨੇ ਖੇਡਾਂ ਵਿੱਚ ਤਰੱਕੀ ਕੀਤੀ ਹੈ। ਇਹ ਪਹਿਲੀ ਵਾਰ ਹੈ ਜਦੋਂ ਏਸ਼ੀਆਈ ਖੇਡਾਂ ਵਿੱਚ 19 ਤਗਮੇ ਜਿੱਤੇ ਗਏ ਹਨ। ਹੁਣ ਅਸੀਂ ਨੌਜਵਾਨਾਂ ਨੂੰ ਰੁਜ਼ਗਾਰ ਦੇਣਾ ਹੈ।
ਨੌਜਵਾਨਾਂ ਨੇ ਖੇਡਾਂ ਵਿੱਚ ਤਰੱਕੀ ਕੀਤੀ- CM
ਹੋਰ ਵੈੱਬ ਸਟੋਰੀਜ਼ ਦੇਖੋ
ਉਹ ਇਜ਼ਰਾਈਲੀ ਜਾਨਵਰ ਜਿਸ ਨੇ ਯੁੱਧ ਦੌਰਾਨ 200 ਲੋਕਾਂ ਦੀ ਜਾਨ ਬਚਾਈ
Learn more