ਸੀਐੱਮ ਮਾਨ ਨੇ ਰਾਜਪਾਲ ਨੂੰ ਲਿਖਿਆ ਪੱਤਰ

24 Nov 2023

TV9 Punjabi

ਮੁੱਖ ਮੰਤਰੀ ਭਗਵੰਤ ਮਾਨ ਨੇ ਰਾਜਪਾਲ (Governor) ਨੂੰ ਪੱਤਰ ਲਿਖ ਕੇ ਕਿਹਾ- ਪੰਜਾਬ ਵਿਧਾਨ ਸਭਾ ਵੱਲੋਂ ਪੰਜ ਬਿੱਲ ਪਾਸ ਕੀਤੇ ਗਏ ਹਨ ਜੋ ਤੁਹਾਡੀ ਸਹਿਮਤੀ ਲਈ ਤੁਹਾਡੇ ਕੋਲ ਪੈਂਡਿੰਗ ਹਨ। ਇਨ੍ਹਾਂ ਵਿੱਚੋਂ 4 ਬਿੱਲ 19 ਅਤੇ 20 ਜੂਨ 2023 ਨੂੰ ਹੋਈਆਂ ਬਜਟ ਸੈਸ਼ਨ ਦੀਆਂ ਮੀਟਿੰਗਾਂ ਵਿੱਚ ਪਾਸ ਕੀਤੇ ਗਏ ਸਨ।

ਸੀਐੱਮ ਮਾਨ ਨੇ ਗਵਰਨਰ ਨੁੰ ਲਿਖਿਆ ਪੱਤਰ

ਸੀਐੱਮ ਮਾਨ ਨੇ ਕਿਹਾ ਕਿ ਆਪਣੇ ਪਹਿਲੇ ਲੈਟਰ ਵਿੱਚ, ਤੁਸੀਂ ਕਿਹਾ ਸੀ ਕਿ ਜੂਨ 2023 ਵਿੱਚ ਸਪੀਕਰ ਦੁਆਰਾ ਬੁਲਾਈ ਗਈ ਵਿਧਾਨ ਸਭਾ ਦੀਆਂ ਵਿਸ਼ੇਸ਼ ਮੀਟਿੰਗਾਂ ਦੀ ਵੈਧਤਾ ਸ਼ੱਕ ਦੇ ਘੇਰੇ ਵਿੱਚ ਸੀ, ਜੋ ਬਿੱਲਾਂ ਨੂੰ ਮਨਜ਼ੂਰੀ ਦੇਣ ਵਿੱਚ ਰੁਕਾਵਟ ਸੀ। 

ਸੀਐੱਮ ਮਾਨ ਨੇ ਹੋਰ ਕੀ ਕਿਹਾ

ਭਗਵੰਤ ਮਾਨ ਨੇ ਕਿਹਾ ਕਿ 9 ਅਤੇ 20 ਜੂਨ ਅਤੇ 20 ਅਕਤੂਬਰ, 2023 ਨੂੰ ਪੰਜਾਬ ਅਸੈਂਬਲੀ (Punjab Assembly) ਦੀ ਮੀਟਿੰਗ ਨਾਲ ਸਬੰਧਤ ਮੁੱਦੇ ਨੂੰ ਭਾਰਤ ਦੀ ਮਾਣਯੋਗ ਸੁਪਰੀਮ ਕੋਰਟ ਨੇ 10 ਅਕਤੂਬਰ 2023 ਨੂੰ ਅਦਾਲਤ ਵਿੱਚ ਸੁਣਾਏ ਆਪਣੇ ਹੁਕਮਾਂ ਵਿੱਚ ਜਾਇਜ਼ ਮੰਨਿਆ ਹੈ।

ਸੀਐੱਮ ਨੇ ਅਦਾਲਤ ਦਾ ਦਿੱਤਾ ਹਵਾਲਾ

1.ਸਿੱਖ ਗੁਰਦੁਆਰਾ (ਸੋਧ) ਬਿੱਲ 2023, 2.ਪੰਜਾਬ ਪੁਲਿਸ (ਸੋਧ) ਬਿੱਲ 2023, 3. ਪੰਜਾਬ ਐਫੀਲੀਏਟਿਡ ਕਾਲਜ (ਸੇਵਾ ਦੀ ਸੁਰੱਖਿਆ) (ਸੋਧ) ਬਿੱਲ 2023, 4. ਪੰਜਾਬ ਯੂਨੀਵਰਸਿਟੀ ਕਾਨੂੰਨ (ਸੋਧ) ਬਿੱਲ 2023 ਅਤੇ 5. ਪੰਜਾਬ ਰਾਜ ਵਿਜੀਲੈਂਸ ਕਮਿਸ਼ਨ (ਰਿਪੀਲ) ਬਿੱਲ, 2022

ਇਹ ਹਨ ਪੈਂਡਿੰਗ ਪੰਜ ਬਿੱਲ

ਮੁੱਖ ਮੰਤਰੀ ਮਾਨ ਨੇ ਆਪਣੇ ਪੱਤਰ ਵਿਚ ਮੰਗ ਕਰਦਿਆਂ ਕਿਹਾ ਕਿ ਮਾਨਯੋਗ ਸੁਪਰੀਮ ਕੋਰਟ ਆਫ਼ ਇੰਡੀਆ ਨੇ ਮਿਤੀ 10 ਅਕਤੂਬਰ 2023 ਦੇ ਹੁਕਮਾਂ ਵਿਚ ਸਪੱਸ਼ਟ ਸੰਵਿਧਾਨਕ ਜ਼ਿੰਮੇਵਾਰੀ ਅਤੇ ਲੋਕਤੰਤਰ ਦੀ ਭਾਵਨਾ ਨੂੰ ਧਿਆਨ ਵਿਚ ਰੱਖਦੇ ਹੋਏ ਕਿਹਾ ਗਿਆ ਹੈ ਕਿ 5 ਬਿੱਲ ਤੁਰੰਤ ਮਨਜ਼ੂਰ ਕੀਤੇ ਜਾਣ |

ਲੋਕਤੰਤਰ ਦਾ ਹਵਾਲਾ 

ਪੰਜਾਬ ਸਰਕਾਰ ਨੇ ਮਹਿਲਾਵਾਂ ਨੂੰ ਇੱਕ ਹਜਾਰ ਰੁਪਏ ਮਹੀਨਾ ਦੇਣ ਦੀ ਕੀਤੀ ਤਿਆਰੀ