26- 06- 2024
TV9 Punjabi
Author: Isha
ਦਿੱਲੀ ਦੇ ਕਥਿਤ ਸ਼ਰਾਬ ਘੁਟਾਲੇ ਦੇ ਮਾਮਲੇ ਵਿੱਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਸੀਬੀਆਈ ਨੇ ਗ੍ਰਿਫ਼ਤਾਰ ਕਰ ਲਿਆ ਹੈ।
ਗ੍ਰਿਫ਼ਤਾਰੀ ਤੋਂ ਪਹਿਲਾਂ ਸੀਐਮ ਕੇਜਰੀਵਾਲ ਨੂੰ ਦਿੱਲੀ ਦੀ ਰਾਉਜ਼ ਐਵੇਨਿਊ ਕੋਰਟ ਵਿੱਚ ਪੇਸ਼ ਕੀਤਾ ਗਿਆ।
ਸੁਣਵਾਈ ਦੌਰਾਨ ਸੀਬੀਆਈ ਨੇ ਅਦਾਲਤ ਤੋਂ ਕੇਜਰੀਵਾਲ ਦੇ ਰਿਮਾਂਡ ਦੀ ਮੰਗ ਕੀਤੀ।
ਜਾਂਚ ਏਜੰਸੀ ਨੇ ਕਿਹਾ ਕਿ ਸਾਨੂੰ ਕੇਜਰੀਵਾਲ ਨੂੰ ਹਿਰਾਸਤ ‘ਚ ਲੈ ਕੇ ਪੁੱਛਗਿੱਛ ਕਰਨ ਦੀ ਇਜਾਜ਼ਤ ਦਿੱਤੀ ਜਾਵੇ।
ਹਾਲਾਂਕਿ ਕੇਜਰੀਵਾਲ ਦੇ ਵਕੀਲ ਨੇ ਸੀਬੀਆਈ ਦੀ ਮੰਗ ਦਾ ਵਿਰੋਧ ਕੀਤਾ। ਉਨ੍ਹਾਂ ਕਿਹਾ ਕਿ ਅਦਾਲਤ ਨੂੰ ਕੇਜਰੀਵਾਲ ਦੀ ਗ੍ਰਿਫ਼ਤਾਰੀ ਦੀ ਇਜਾਜ਼ਤ ਨਹੀਂ ਦੇਣੀ ਚਾਹੀਦੀ।
ਇਸ ਮਾਮਲੇ ‘ਚ ਕੋਈ ਮੈਰਿਟ ਨਹੀਂ ਹੈ। ਸੀਬੀਆਈ ਨੇ ਕਿਹਾ ਕਿ ਕੇਜਰੀਵਾਲ ਨਿਆਂਇਕ ਹਿਰਾਸਤ ਵਿੱਚ ਹਨ।