13 March 2024
TV9Punjabi
ਪੰਜਾਬ ਦੀ ਕਾਨੂੰਨ ਵਿਵਸਥਾ ਨੂੰ ਲੈ ਕੇ ਸੂਬੇ ਦੀ ਭਗਵੰਤ ਮਾਨ ਸਰਕਾਰ ਐਕਸ਼ਨ ਮੋਡ ‘ਚ ਨਜ਼ਰ ਆ ਰਹੀ ਹੈ।
ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਸਿਲਸਿਲੇ ‘ਚ ਲੁਧਿਆਣਾ ਵਿਖੇ ਪੁਲਿਸ ਵਿਭਾਗ ਦੀ ਅਹਿਮ ਮੀਟਿੰਗ ਸੱਦੀ ਹੈ।
ਮੀਟਿੰਗ ਬੁੱਧਵਾਰ ਨੂੰ 11 ਵਜੇ ਸ਼ੁਰੂ ਹੋਵੇਗੀ। ਮੀਟਿੰਗ ਵਿੱਚ ਸਾਰੇ ਜ਼ਿਲ੍ਹਿਆਂ ਦੇ ਐਸਐਸਪੀ (SSP) ਅਤੇ ਪੁਲਿਸ ਕਮਿਸ਼ਨਰ ਸ਼ਾਮਲ ਹੋਣਗੇ।
ਇਸ ਦੇ ਨਾਲ-ਨਾਲ ਹੀ ਸਾਰੇ ਆਈਜੀ (IG) ਅਤੇ ਡੀਜੀ (DG) ਰੈਂਕ ਦੇ ਅਧਿਕਾਰੀ ਵੀ ਮੀਟਿੰਗ 'ਚ ਸ਼ਾਮਲ ਹੋਣਗੇ।
ਸੂਤਰਾਂ ਮੁਤਾਬਕ ਮੁੱਖ ਮੰਤਰੀ ਭਗਵੰਤ ਮਾਨ ਲੋਕ ਸਭਾ ਚੋਣਾਂ ਦੌਰਾਨ ਕਾਨੂੰਨ ਵਿਵਸਥਾ ਅਤੇ ਕਈ ਹੋਰ ਮੁੱਦਿਆਂ ਤੇ ਚਰਚਾ ਕਰਨਗੇ।
ਇਸ ਤੋਂ ਇਲਾਵਾ ਮੁੱਖ ਮੰਤਰੀ ਪੰਜਾਬ ‘ਚ ਅਪਰਾਧ ਅਤੇ ਗੈਂਗਸਟਰਾਂ ਨੂੰ ਠੱਲ੍ਹ ਪਾਉਣ ਦਾ ਪਲਾਨ ਵੀ ਤਿਆਰ ਕਰ ਸਕਦੇ ਹਨ।
ਇਸ ਦੇ ਨਾਲ-ਨਾਲ ਸਰਕਾਰ ਪੁਲਿਸ ਮੁਲਾਜ਼ਮਾਂ ਨੂੰ ਕਈ ਹੋਰ ਵੱਡੇ ਹੁਕਮ ਜਾਰੀ ਕੀਤੇ ਜਾ ਸਕਦੇ ਹਨ।