06-01- 2025
TV9 Punjabi
Author: Isha Sharma
ਸਾਹਿਬ ਏ ਕਮਾਲ ਸਾਹਿਬ ਸ਼੍ਰੀ ਗੁਰੂ ਗੋਬਿੰਦ ਸਿੰਘ ਦਾ ਪ੍ਰਕਾਸ਼ ਪੁਰਬ ਜਿੱਥੇ ਦੁਨੀਆਂ ਭਰ ਵਿੱਚ ਸਿੱਖ ਸੰਗਤ ਵੱਲੋਂ ਬੜੇ ਪਿਆਰ ਅਤੇ ਸ਼ਰਧਾ ਨਾਲ ਮਨਾਇਆ ਜਾ ਰਿਹਾ ਹੈ।
ਪ੍ਰਕਾਸ਼ ਪੁਰਬ ਮੌਕੇ ਸਿਆਸੀ ਲੀਡਰ ਵੀ ਗੁਰੂ ਘਰਾਂ ਵਿੱਚ ਆਪਣੀ ਹਾਜ਼ਰੀ ਲਗਵਾ ਰਹੇ ਹਨ।
ਰੋਪੜ ਵਿਖੇ CM ਮਾਨ ਤੇ ਉਹਨਾਂ ਦੀ ਪਤਨੀ ਗੁਰਪ੍ਰੀਤ ਕੌਰ ਵੱਲੋਂ ਗੁਰਦੁਆਰਾ ਸ਼੍ਰੀ ਭੱਠਾ ਸਾਹਿਬ ਵਿਖੇ ਮੱਥਾ ਟੇਕਿਆ ਗਿਆ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਗਈ।
ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਸਿੱਖ ਸੰਗਤ ਨੂੰ ਪ੍ਰਕਾਸ਼ ਪੁਰਬ ਦੀਆਂ ਵਧਾਈਆਂ ਦਿੱਤੀਆਂ।
CM ਮਾਨ ਨੇ ਗੁਰੂ ਸਾਹਿਬ ਦੀਆਂ ਸ਼ਹਾਦਤਾਂ ਨੂੰ ਯਾਦ ਕਰਦਿਆਂ ਕਿਹਾ ਕਿ ਗੁਰੂ ਸਾਹਿਬ ਨੇ ਪੂਰਾ ਜੀਵਨ ਕੌਮ ਦੇ ਲੇਖੇ ਲਗਾਇਆ ਉਹਨਾਂ ਨੇ ਕੌਮ ਲਈ ਲੜਾਈਆਂ ਲੜੀਆਂ।
CM ਮਾਨ ਨੇ ਕਿਹਾ ਕਿ ਜੋ ਕੌਮਾਂ ਇਤਿਹਾਸ ਨੂੰ ਯਾਦ ਰੱਖਦੀਆਂ ਹਨ ਉਹ ਹਮੇਸ਼ਾ ਜਿਉਂਦੀਆਂ ਰਹਿੰਦੀਆਂ ਹਨ। ਇਸ ਲਈ ਸਾਨੂੰ ਆਪਣੇ ਇਤਿਹਾਸ ਤੋਂ ਜਾਣੂ ਹੋਣਾ ਚਾਹੀਦਾ ਹੈ।