23-02- 2025
TV9 Punjabi
Author: Isha Sharma
ਪਹਿਲਗਾਮ ਅੱਤਵਾਦੀ ਹਮਲੇ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਹਾਈ ਲੇਵਲ ਮੀਟਿੰਗ ਬੁਲਾਈ।
ਇਸ ਮੀਟਿੰਗ ਤੋਂ ਬਾਅਦ ਸੀੱਐਮ ਮਾਨ ਅਤੇ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਪ੍ਰੈੱਸ ਕਾਨਫਰੰਸ ਕੀਤੀ।
ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪਹਿਲਗਾਮ ਵਿੱਚ ਵਾਪਰੀ ਘਟਨਾ ਬਹੁਤ ਦੁਖਦਾਈ ਹੈ।
ਇਸ ਘਟਨਾ ਦੇ ਮੱਦੇਨਜ਼ਰ ਪੰਜਾਬ ਵਿੱਚ ਹਾਈ ਅਲਰਟ ਜਾਰੀ ਕਰ ਦਿੱਤਾ ਗਿਆ ਹੈ।
CM ਮਾਨ ਨੇ ਕਿਹਾ ਕਿ ਜੰਮੂ-ਕਸ਼ਮੀਰ ਗਏ ਪੰਜਾਬੀਆਂ ਨੂੰ ਵਾਪਸ ਲਿਆਉਣ ਲਈ ਪੁਲਿਸ ਲਗਾਤਾਰ ਏਜੰਸੀਆਂ ਦੇ ਸੰਪਰਕ ਵਿੱਚ ਹੈ।
ਸੀਐਮ ਮਾਨ ਤੋਂ ਬਾਅਦ ਡੀਜੀਪੀ ਗੌਰਵ ਯਾਦਵ ਨੇ ਮੀਡੀਆਂ ਨੂੰ ਦੱਸਿਆ ਕਿ ਕੱਲ੍ਹ ਸ਼ਾਮ ਤੋਂ ਪੰਜਾਬ ਵਿੱਚ ਸੁਰੱਖਿਆ ਅਲਰਟ ਵਧਾ ਦਿੱਤਾ ਗਿਆ ਹੈ।