26-11- 2024
TV9 Punjabi
Author: Isha Sharma
ਕੇਂਦਰ ਸਰਕਾਰ ਨੇ ਪੈਨ ਕਾਰਡ ਨੂੰ ਲੈ ਕੇ ਵੱਡਾ ਬਦਲਾਅ ਕੀਤਾ ਹੈ। ਇਸ ਦੇ ਤਹਿਤ ਮੌਜੂਦਾ ਪੈਨ ਕਾਰਡ 'ਚ ਬਦਲਾਅ ਕੀਤੇ ਜਾਣਗੇ।
ਸਰਕਾਰ ਨੇ ਇਹ ਪ੍ਰੋਜੈਕਟ ਡਿਜੀਟਲ ਇੰਡੀਆ ਤਹਿਤ ਸ਼ੁਰੂ ਕੀਤਾ ਹੈ। ਇਸ ਲਈ 1,415 ਕਰੋੜ ਰੁਪਏ ਦਾ ਬਜਟ ਤੈਅ ਕੀਤਾ ਗਿਆ ਹੈ।
ਪੈਨ ਪੈਨ 2.0 ਨੂੰ ਡਿਜੀਟਲ ਰੂਪ ਵਿੱਚ ਅਪਗ੍ਰੇਡ ਕੀਤਾ ਜਾਵੇਗਾ ਅਤੇ ਸਾਰੀਆਂ ਸੁਵਿਧਾਵਾਂ ਔਨਲਾਈਨ ਉਪਲਬਧ ਹੋਣਗੀਆਂ।
ਇਸ ਤੋਂ ਇਲਾਵਾ, ਪੈਨ 2.0 ਸਾਈਬਰ ਸੁਰੱਖਿਆ ਵਿਸ਼ੇਸ਼ਤਾਵਾਂ ਨਾਲ ਲੈਸ ਹੋਵੇਗਾ, ਜੋ ਭਵਿੱਖ ਵਿੱਚ ਸਾਈਬਰ ਧੋਖਾਧੜੀ ਨੂੰ ਰੋਕਣ ਵਿੱਚ ਮਦਦ ਕਰੇਗਾ।
ਨਵੇਂ ਪੈਨ ਕਾਰਡ ਦੀ ਮਦਦ ਨਾਲ ਬੈਂਕਿੰਗ ਅਤੇ ਵਿੱਤੀ ਲੈਣ-ਦੇਣ ਆਸਾਨ ਹੋ ਜਾਵੇਗਾ।
ਪੈਨ ਕਾਰਡ ਅਪਗ੍ਰੇਡ ਕਰਨ 'ਤੇ ਇਕ ਪੈਸਾ ਵੀ ਖਰਚ ਨਹੀਂ ਹੋਵੇਗਾ। ਇਹ ਪੂਰੀ ਤਰ੍ਹਾਂ ਮੁਫਤ ਹੋਵੇਗਾ।