ਮੂਸੇਵਾਲਾ ਕਤਲ ਕਾਂਡ ‘ਚ ਗੈਂਗਸਟਰ ਸਚਿਨ ਥਾਪਨ ਦਾ ਵੱਡਾ ਖੁਲਾਸਾ
11 OCT 2023
TV9 Punjabi
ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਭਤੀਜੇ ਸਚਿਨ ਥਾਪਨ ਨੇ ਮਾਨਸਾ ਪੁਲਿਸ ਦੀ ਪੁੱਛਗਿੱਛ ਦੌਰਾਨ ਵੱਡਾ ਖੁਲਾਸਾ ਕਰਦੇ ਹੋਏ ਪੰਜਾਬੀ ਸਿੰਗਰ ਸਿੱਧੂ ਮੂਸੇਵਾਲਾ ਦੇ ਕਤਲ ਦੀ ਯੋਜਨਾ ਬਾਰੇ ਜਾਣਕਾਰੀ ਦਿੱਤੀ ਹੈ।
ਸਚਿਨ ਥਾਪਨ ਦਾ ਖੁਲਾਸਾ
ਉਸ ਨੇ ਦੱਸਿਆ ਹੈ ਕਿ ਜਦੋਂ ਮੂਸੇਵਾਲੇ ਦੀ ਕਤਲ ਦੀ ਯੋਜਨਾ ਬਣਾਈ ਗਈ ਤਾਂ ਉਹ ਜੇਲ੍ਹ ਵਿੱਚ ਲਾਰੈਂਸ ਦੇ ਨਾਲ ਹੀ ਸੀ। ਉਸਨੂੰ 2021 ਵਿੱਚ ਹੀ ਪਤਾ ਲੱਗ ਗਿਆ ਸੀ ਕਿ ਮੂਸੇਵਾਲਾ ਦਾ ਕਤਲ ਹੋ ਜਾਵੇਗਾ।
ਮੂਸੇਵਾਲਾ ਦਾ ਕਤਲ ਹੋ ਜਾਵੇਗਾ
ਸਚਿਨ ਨੇ ਦੱਸਿਆ ਕਿ ਉਹ ਲਾਰੈਂਸ ਬਿਸ਼ਨੋਈ ਦੇ ਨਾਲ ਅਗਸਤ 2021 ਵਿੱਚ ਅਜਮੇਰ ਜੇਲ੍ਹ ਵਿੱਚ ਬੰਦ ਸੀ। ਉਸ ਦੌਰਾਨ ਭਾਗੋਮਾਜਰਾ ਵਿੱਚ ਕਬੱਡੀ ਕੱਪ ਹੋਣਾ ਸੀ ਅਤੇ ਇਹ ਬੰਬੀਹਾ ਗੈਂਗ ਦੇ ਲੱਕੀ ਪਟਿਆਲ ਵੱਲੋਂ ਕਰਵਾਇਆ ਜਾ ਰਿਹਾ ਸੀ।
ਕਬੱਡੀ ਕੱਪ ਸੀ ਝਗੜੇ ਦਾ ਮੁੱਦਾ
ਲਾਰੈਂਸ ਨੇ ਮੂਸੇਵਾਲਾ ਨੂੰ ਫੋਨ ਕਰਕੇ ਚੇਤਾਵਨੀ ਦਿੱਤੀ ਕਿ ਉਹ ਇਸ ਕੱਪ ‘ਤੇ ਨਾ ਜਾਵੇ। ਲੱਕੀ ਪਟਿਆਲ ਸਾਡਾ ਦੁਸ਼ਮਣ ਹੈ।
ਮੂਸੇਵਾਲਾ ਨੂੰ ਧਮਕੀ
ਸਚਿਨ ਨੇ ਦੱਸਿਆ ਕਿ ਲਾਰੈਂਸ ਦੇ ਇਨਕਾਰ ਦੇ ਬਾਵਜੂਦ ਸਿੱਧੂ ਮੂਸੇਵਾਲਾ ਉੱਥੇ ਗਿਆ। ਬਾਅਦ ਵਿੱਚ ਲਾਰੈਂਸ ਨੇ ਮੂਸੇਵਾਲਾ ਨੂੰ ਬੁਲਾਇਆ ਅਤੇ ਪੁੱਛਿਆ ਕਿ ਮੇਰੇ ਇਨਕਾਰ ਕਰਨ ਦੇ ਬਾਵਜੂਦ ਤੁਸੀਂ ਉੱਥੇ ਕਿਉਂ ਗਏ?
ਸਿੱਧੂ ਮੂਸੇਵਾਲਾ ਉੱਥੇ ਗਿਆ
ਇਸ ਤੋਂ ਬਾਅਦ ਲਾਰੈਂਸ ਬਿਸ਼ਨੋਈ ਨੇ ਗੋਲਡੀ ਬਰਾੜ ਨੂੰ ਬੁਲਾਇਆ। ਲਾਰੈਂਸ ਨੇ ਉਸ ਨੂੰ ਦੱਸਿਆ ਕਿ ਮੇਰੇ ਰੋਕਣ ‘ਤੇ ਵੀ ਮੂਸੇਵਾਲਾ ਉੱਥੇ ਚਲਾ ਗਿਆ ਸੀ। ਫਿਰ ਗੋਲਡੀ ਬਰਾੜ ਨੇ ਮੂਸੇਵਾਲਾ ਨੂੰ ਬੁਲਾਇਆ।
ਗੋਲਡੀ ਬਰਾੜ ਨੂੰ ਬੁਲਾਇਆ
ਮੂਸੇਵਾਲਾ ਨੇ ਕਿਹਾ ਕਿ ਮੈਂ ਆਪਣੀ ਮਰਜ਼ੀ ਦਾ ਮਾਲਕ ਹਾਂ। ਸਚਿਨ ਦਾ ਕਹਿਣਾ ਹੈ ਕਿ ਮੂਸੇਵਾਲਾ ਦੇ ਕਤਲ ਦੀ ਯੋਜਨਾ ਉਸੇ ਸਮੇਂ ਤੋਂ ਸ਼ੁਰੂ ਹੋ ਗਈ ਸੀ।
ਮੈਂ ਆਪਣੀ ਮਰਜ਼ੀ ਦਾ ਮਾਲਕ
ਸ਼ੁਭਦੀਪ ਸਿੰਘ ਉਰਫ਼ ਸਿੱਧੂ ਮੂਸੇਵਾਲਾ ਵਾਸੀ ਪਿੰਡ ਮੂਸੇ, ਮਾਨਸਾ ਦਾ 29 ਮਈ 2022 ਨੂੰ ਪਿੰਡ ਜਵਾਹਰਕੇ ਵਿੱਚ ਕਤਲ ਕਰ ਦਿੱਤਾ ਗਿਆ ਸੀ। ਕਤਲ ਦੀ ਜ਼ਿੰਮੇਵਾਰੀ ਲਾਰੈਂਸ ਗੈਂਗ ਦੇ ਗੋਲਡੀ ਬਰਾੜ ਨੇ ਲਈ ਸੀ।
ਮੂਸੇਵਾਲੇ ਦਾ ਕਤਲ
ਹੋਰ ਵੈੱਬ ਸਟੋਰੀਜ਼ ਦੇਖਣ ਲਈ ਕਲਿੱਕ ਕਰੋ
ਅੱਤਵਾਦੀ ਲਖਬੀਰ ਰੋਡੇ ਦੀ 43 ਕਨਾਲ ਜ਼ਮੀਨ ਸੀਲ
https://tv9punjabi.com/web-stories