01 May 2024
TV9 Punjabi
Author: Isha
ਕਾਂਗਰਸ ਪਾਰਟੀ ਦੇ ਸਾਬਕਾ ਵਿਧਾਇਕ ਦਲਬੀਰ ਸਿੰਘ ਗੋਲਡੀ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋ ਗਏ ਹਨ।
ਮੁੱਖ ਮੰਤਰੀ ਭਗਵੰਤ ਮਾਨ ਨੇ ਖੁਦ ਉਨ੍ਹਾਂ ਦਾ ਪਾਰਟੀ ਵਿੱਚ ਸਵਾਗਤ ਕੀਤਾ।
ਸੰਗਰੂਰ ਸੀਟ ਤੋਂ ਕਾਂਗਰਸ ਵੱਲੋਂ ਸੁਖਪਾਲ ਸਿੰਘ ਖਹਿਰਾ ਨੂੰ ਟਿਕਟ ਦਿੱਤੇ ਜਾਣ ਦੇ ਬਾਅਦ ਤੋਂ ਹੀ ਗੋਲਡੀ ਪਾਰਟੀ ਤੋਂ ਨਰਾਜ਼ ਚੱਲ ਰਹੇ ਹਨ।
ਇਸੇ ਦੇ ਚੱਲਦਿਆਂ ਹੀ ਉਨ੍ਹਾਂ ਨੇ ਬੀਤੇ ਦਿਨੀਂ ਕਾਂਗਰਸ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ ਸੀ।
ਦਲਬੀਰ ਗੋਲਡੀ ਦਾ ਪਾਰਟੀ ਵਿੱਚ ਸਵਾਗਤ ਕਰਨ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਅੱਜ ਬਹੁਤ ਹੀ ਖਾਸ ਦਿਨ ਹੈ। ਪਾਰਟੀ ਵਿੱਚ ਬਹੁਤ ਹੀ ਜੋਸ਼ੀਲਾ ਨੌਜਵਾਨ ਦਲਵੀਰ ਸਿੰਘ ਗੋਲਡੀ ਸ਼ਾਮਲ ਹੋਏ ਹਨ ਅਤੇ ਉਨ੍ਹਾਂ ਦੇ ਨਾਲ ਕਈ ਹੋਰ ਨੌਜਵਾਨ ਵੀ ਸਾਮਲ ਹੋਏ ਹਨ।