21-01- 2024
TV9 Punjabi
Author: Isha
ਖਨੌਰੀ ਸਰਹੱਦ ‘ਤੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਵੱਲੋਂ ਕੀਤੀ ਜਾ ਰਹੀ ਭੁੱਖ ਹੜਤਾਲ ਦਾ ਅੱਜ 57ਵਾਂ ਦਿਨ ਹੈ।
ਡੱਲੇਵਾਲ ਦਾ ਇਲਾਜ ਕਰ ਰਹੇ ਡਾਕਟਰਾਂ ਨੇ ਮੈਡੀਕਲ ਬੁਲੇਟਿਨ ਜਾਰੀ ਕਰਕੇ ਕਿਹਾ ਕਿ ਉਨ੍ਹਾਂ ਦੀ ਸਿਹਤ ਵਿੱਚ ਕੁਝ ਸੁਧਾਰ ਦਿਖਾਈ ਦੇ ਰਿਹਾ ਹੈ।
ਉਹਨਾਂ ਦੇ ਖੂਨ ਦੇ ਸੈਂਪਲਾਂ ਦੀ ਰਿਪੋਰਟ ਜਲਦੀ ਹੀ ਆਵੇਗੀ। ਸੁਪਰ ਸਪੈਸ਼ਲਿਸਟ ਡਾਕਟਰ ਸਮੇਂ-ਸਮੇਂ ‘ਤੇ ਉਹਨਾਂ ਦੀ ਜਾਂਚ ਕਰ ਰਹੇ ਹਨ।
8 ਸੀਨੀਅਰ ਡਾਕਟਰ ਮੋਰਚੇ ‘ਤੇ ਮੌਜੂਦ ਹਨ। ਡਾਕਟਰ 14 ਫਰਵਰੀ ਨੂੰ ਕੇਂਦਰ ਨਾਲ ਹੋਣ ਵਾਲੀ ਮੀਟਿੰਗ ਤੋਂ ਪਹਿਲਾਂ ਉਹਨਾਂ ਦੀ ਸਿਹਤ ਵਿੱਚ ਸੁਧਾਰ ਲਿਆਉਣ ਦੀ ਕੋਸ਼ਿਸ਼ ਕਰ ਰਹੇ ਹਨ।
ਕਿਸਾਨ ਆਗੂਆਂ ਨੇ ਕਿਹਾ ਕਿ 26 ਜਨਵਰੀ ਨੂੰ ਦੁਪਹਿਰ 12 ਵਜੇ ਤੋਂ 1:30 ਵਜੇ ਤੱਕ ਕਿਸਾਨ ਆਪਣੇ ਟਰੈਕਟਰ ਮਾਲ, ਟੋਲ ਪਲਾਜ਼ਾ, ਭਾਜਪਾ ਦਫ਼ਤਰਾਂ ਦੇ ਸਾਹਮਣੇ ਜਾਂ ਸੜਕ ਕਿਨਾਰੇ ਖੜ੍ਹੇ ਕਰਨਗੇ।