30-07- 2024
TV9 Punjabi
Author: Ramandeep Singh
ਦੇਸ਼ ਵਿੱਚ ਸੱਪ ਦੇ ਡੰਗਣ ਨਾਲ ਮਰਨ ਵਾਲਿਆਂ ਦੀ ਗਿਣਤੀ ਹੈਰਾਨ ਕਰਨ ਵਾਲੀ ਹੈ। ਭਾਜਪਾ ਦੇ ਸੰਸਦ ਮੈਂਬਰ ਨੇ ਸੰਸਦ 'ਚ ਸੱਪ ਦੇ ਡੱਸਣ ਨਾਲ ਮਰਨ ਵਾਲਿਆਂ ਦੀ ਗਿਣਤੀ ਦਾ ਖੁਲਾਸਾ ਕੀਤਾ ਹੈ।
ਭਾਜਪਾ ਦੇ ਸੰਸਦ ਮੈਂਬਰ ਰਾਜੀਵ ਪ੍ਰਤਾਪ ਰੂਡੀ ਨੇ ਸੰਸਦ 'ਚ ਚਰਚਾ ਦੌਰਾਨ ਦੱਸਿਆ ਕਿ ਹਰ ਸਾਲ ਸੱਪ ਦੇ ਡੱਸਣ ਨਾਲ 50 ਹਜ਼ਾਰ ਲੋਕ ਮਰਦੇ ਹਨ।
ਉਨ੍ਹਾਂ ਇਹ ਗੱਲ ਲੋਕ ਸਭਾ 'ਚ ਚਰਚਾ ਦੌਰਾਨ ਕਹੀ।
ਉਨ੍ਹਾਂ ਕਿਹਾ ਕਿ ਇਹ ਅੰਕੜੇ ਦੁਨੀਆ ਵਿਚ ਸਭ ਤੋਂ ਵੱਧ ਹਨ, ਇਸ 'ਤੇ ਵਿਚਾਰ ਕੀਤਾ ਜਾਣਾ ਚਾਹੀਦਾ ਹੈ।
ਇਸ 'ਤੇ ਚਿੰਤਾ ਜ਼ਾਹਰ ਕਰਦਿਆਂ ਉਨ੍ਹਾਂ ਕਿਹਾ ਕਿ ਇਸ ਵਿਸ਼ੇ 'ਤੇ ਕੰਮ ਕਰਨ ਦੀ ਲੋੜ ਹੈ, ਤਾਂ ਜੋ ਸੱਪਾਂ ਦੇ ਡੰਗਣ ਨਾਲ ਮਰਨ ਵਾਲੇ ਲੋਕਾਂ ਦੀ ਗਿਣਤੀ ਘਟਾਈ ਜਾ ਸਕੇ | ਉਨ੍ਹਾਂ ਦੱਸਿਆ ਕਿ ਜਦੋਂ ਤਾਪਮਾਨ 28 ਡਿਗਰੀ ਸੈਲਸੀਅਸ ਤੋਂ ਉਪਰ ਜਾਂਦਾ ਹੈ ਤਾਂ ਸੱਪ ਦੇ ਡੰਗਣ ਦੀ ਸਮੱਸਿਆ ਵੱਧ ਜਾਂਦੀ ਹੈ।
ਡਬਲਯੂਐਚਓ ਦੀ ਰਿਪੋਰਟ ਦੇ ਅਨੁਸਾਰ, 2019-20 ਦਰਮਿਆਨ ਭਾਰਤ ਵਿੱਚ ਸੱਪ ਦੇ ਡੰਗਣ ਕਾਰਨ 12 ਲੱਖ ਤੋਂ ਵੱਧ ਲੋਕਾਂ ਦੀ ਮੌਤ ਹੋਈ ਹੈ।
ਹਰ ਸਾਲ ਬਰਸਾਤ ਦੇ ਮੌਸਮ ਦੌਰਾਨ ਸੱਪਾਂ ਦੇ ਡੰਗਣ ਨਾਲ ਲੋਕਾਂ ਦੀ ਮੌਤ ਦੀਆਂ ਖ਼ਬਰਾਂ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ।