07-01- 2024
TV9 Punjabi
Author: Isha
ਦਿੱਲੀ ਵਿਧਾਨਸਭਾ ਚੋਣਾਂ ਦੀਆਂ ਤਾਰੀਕਾਂ ਦਾ ਐਲਾਨ ਕਰ ਦਿੱਤਾ ਗਿਆ ਹੈ।
5 ਫਰਵਰੀ ਨੂੰ ਵੋਟਿੰਗ ਹੋਵੇਗੀ ਜਦਕਿ 8 ਫਰਵਰੀ ਨੂੰ ਨਤੀਜਾ ਐਲਾਨ ਦਿੱਤਾ ਜਾਵੇਗਾ।
ਦਿੱਲੀ ਵਿੱਚ ਵਿਧਾਨ ਸਭਾ ਚੋਣਾਂ ਰਵਾਇਤੀ ਤੌਰ ‘ਤੇ ਇੱਕੋ ਪੜਾਅ ਵਿੱਚ ਹੁੰਦੀਆਂ ਰਹੀਆਂ ਹਨ
ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ ਨੇ ਦੱਸਿਆ ਕਿ ਸਾਰੀਆਂ 70 ਸੀਟਾਂ ‘ਤੇ ਇਕੋ ਪੜਾਅ ‘ਚ ਵੋਟਿੰਗ ਹੋਵੇਗੀ।
85 ਸਾਲ ਤੋਂ ਵੱਧ ਉਮਰ ਦੇ ਵੋਟਰਾਂ ਅਤੇ ਅਪੰਗ ਵੋਟਰਾਂ ਲਈ ਘਰ ਤੋਂ ਵੋਟ ਪਾਉਣ ਦੀ ਸਹੂਲਤ ਹੋਵੇਗੀ।
ਵੋਟਿੰਗ ਦੀ ਸੌਖ ਲਈ ਪੋਲਿੰਗ ਸਟੇਸ਼ਨਾਂ ‘ਤੇ ਵਾਲੰਟੀਅਰ, ਵ੍ਹੀਲਚੇਅਰ ਅਤੇ ਰੈਂਪ ਬਣਾਏ ਜਾਣਗੇ।