4 Mar 2024
TV9Punjabi
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਸਰਕਾਰ ਨੇ ਅੱਜ ਵੱਡਾ ਐਲਾਨ ਕੀਤਾ ਹੈ। ਇਸ ਮੁਤਾਬਕ ਕੇਜਰੀਵਾਲ ਸਰਕਾਰ ਦਿੱਲੀ ਦੀ ਹਰ ਔਰਤ ਨੂੰ ਇਕ ਹਜ਼ਾਰ ਰੁਪਏ ਦੇਵੇਗੀ।
ਕੇਜਰੀਵਾਲ ਸਰਕਾਰ ਵੱਲੋਂ 18 ਸਾਲ ਤੋਂ ਵੱਧ ਉਮਰ ਦੀ ਹਰ ਔਰਤ ਨੂੰ ਹਰ ਮਹੀਨੇ 1000 ਰੁਪਏ ਦਿੱਤੇ ਜਾਣਗੇ। ਇਹ ਰਾਸ਼ੀ ਮੁੱਖ ਮੰਤਰੀ ਮਹਿਲਾ ਸਨਮਾਨ ਯੋਜਨਾ ਤਹਿਤ ਦਿੱਤੀ ਜਾਵੇਗੀ।
ਵਿੱਤ ਮੰਤਰੀ ਆਤਿਸ਼ੀ ਨੇ ਵਿਧਾਨ ਸਭਾ 'ਚ ਬਜਟ ਪੇਸ਼ ਕਰਦੇ ਹੋਏ ਇਹ ਵੱਡਾ ਐਲਾਨ ਕੀਤਾ ਹੈ। ਦਿੱਲੀ ਸਰਕਾਰ ਮੁਤਾਬਕ ਸਰਕਾਰ ਤੋਂ ਪੈਨਸ਼ਨ ਲੈਣ ਵਾਲੀਆਂ, ਸਰਕਾਰੀ ਨੌਕਰੀਆਂ ਵਿੱਚ ਕੰਮ ਕਰਨ ਵਾਲੀਆਂ ਜਾਂ ਆਮਦਨ ਕਰ ਅਦਾ ਕਰਨ ਵਾਲੀਆਂ ਔਰਤਾਂ ਨੂੰ 1000 ਰੁਪਏ ਨਹੀਂ ਮਿਲਣਗੇ।
ਇਸ ਯੋਜਨਾ ਦਾ ਲਾਭ ਲੈਣ ਲਈ ਦਿੱਲੀ ਦੀਆਂ ਔਰਤਾਂ ਨੂੰ ਆਪਣਾ Self-Declaration ਪੱਤਰ ਦਿੱਲੀ ਸਰਕਾਰ ਨੂੰ ਦੇਣਾ ਹੋਵੇਗਾ।
ਦੱਸ ਦੇਈਏ ਕਿ ਦਿੱਲੀ ਦੀ ਆਮ ਆਦਮੀ ਪਾਰਟੀ (ਆਪ) ਸਰਕਾਰ ਨੇ ਸੋਮਵਾਰ ਨੂੰ ਰਾਜਧਾਨੀ ਲਈ 76 ਹਜ਼ਾਰ ਕਰੋੜ ਰੁਪਏ ਦਾ ਬਜਟ ਪੇਸ਼ ਕੀਤਾ ਹੈ।
ਦਿੱਲੀ ਦੀ ਕੇਜਰੀਵਾਲ ਸਰਕਾਰ ਨੇ ਪਿਛਲੀ ਵਾਰ 78 ਹਜ਼ਾਰ ਕਰੋੜ ਰੁਪਏ ਦਾ ਬਜਟ ਪੇਸ਼ ਕੀਤਾ ਸੀ। ਇਸ ਵਾਰ ਲਗਭਗ 2 ਹਜ਼ਾਰ ਕਰੋੜ ਰੁਪਏ ਦੀ ਕਮੀ ਆਈ ਹੈ।
ਇਸ ਦੇ ਨਾਲ ਹੀ ਸਮਾਜ ਕਲਿਆਣ ਵਿਭਾਗ, ਮਹਿਲਾ ਅਤੇ ਬਾਲ ਵਿਕਾਸ ਵਿਭਾਗ ਅਤੇ ਐਸਸੀ/ਐਸਟੀ/ਓਬੀਸੀ ਭਲਾਈ ਵਿਭਾਗ ਅਧੀਨ ਵੱਖ-ਵੱਖ ਯੋਜਨਾਵਾਂ ਲਈ 6,216 ਕਰੋੜ ਰੁਪਏ ਦਾ ਬਜਟ ਪ੍ਰਸਤਾਵਿਤ ਕੀਤਾ ਗਿਆ ਸੀ।