02 June 2024
TV9 Punjabi
Author: Isha Sharma
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਮੁੜ ਵਾਪਸ ਤਿਹਾੜ ਜੇਲ੍ਹ ਚਲੇ ਗਏ ਹਨ।
10 ਮਈ ਨੂੰ ਸੁਪਰੀਮ ਕੋਰਟ ਨੇ ਚੋਣ ਪ੍ਰਚਾਰ ਲਈ ਕੇਜਰੀਵਾਲ ਨੂੰ 21 ਦਿਨਾਂ ਦੀ ਜ਼ਮਾਨਤ ਦਿੱਤੀ ਸੀ। ਅੱਜ ਉਨ੍ਹਾਂ ਦੀ ਜ਼ਮਾਨਤ ਦੀ ਮਿਆਦ ਖਤਮ ਹੋ ਰਹੀ ਸੀ।
ਅੱਜ ਦੁਪਿਹਰ ਕੇਜਰੀਵਾਲ ਨੇ ਟਵਿੱਟਰ ‘ਤੇ ਆਪਣੇ ਜੇਲ ਜਾਣ ਦੀ ਜਾਣਕਾਰੀ ਦਿੱਤੀ ਅਤੇ ਆਪਣੀ ਜ਼ਮਾਨਤ ਦੇ ਆਖਰੀ ਦਿਨ ਦਾ ਪੂਰਾ ਪ੍ਰੋਗਰਾਮ ਆਪਣੇ ਸਮਰਥਕਾਂ ਨਾਲ ਸਾਂਝਾ ਕੀਤਾ ਹੈ।
ਕੇਜਰੀਵਾਲ ਨੇ ਟਵਿੱਟਰ ‘ਤੇ ਲਿਖਿਆ, ‘ਮਾਨਯੋਗ ਸੁਪਰੀਮ ਕੋਰਟ ਦੇ ਹੁਕਮਾਂ ‘ਤੇ ਮੈਂ 21 ਦਿਨਾਂ ਲਈ ਚੋਣ ਪ੍ਰਚਾਰ ਲਈ ਬਾਹਰ ਆਇਆ ਹਾਂ। ਮਾਣਯੋਗ ਸੁਪਰੀਮ ਕੋਰਟ ਦਾ ਬਹੁਤ ਬਹੁਤ ਧੰਨਵਾਦ। ਅੱਜ ਮੈਂ ਤਿਹਾੜ ਜਾਵਾਂਗਾ ਅਤੇ ਆਤਮ ਸਮਰਪਣ ਕਰਾਂਗਾ।
ਮਾਣਯੋਗ ਸੁਪਰੀਮ ਕੋਰਟ ਦੇ ਹੁਕਮਾਂ ‘ਤੇ ਮੈਂ 21 ਦਿਨਾਂ ਲਈ ਚੋਣ ਪ੍ਰਚਾਰ ਲਈ ਨਿਕਲਿਆ। ਮਾਣਯੋਗ ਸੁਪਰੀਮ ਕੋਰਟ ਦਾ ਬਹੁਤ ਬਹੁਤ ਧੰਨਵਾਦ।
ਕੇਜਰੀਵਾਲ ਨੂੰ ਈਡੀ ਨੇ 21 ਮਾਰਚ ਨੂੰ ਗ੍ਰਿਫਤਾਰ ਕੀਤਾ ਸੀ। 49 ਦਿਨ ਜੇਲ੍ਹ ਵਿੱਚ ਰਹਿਣ ਤੋਂ ਬਾਅਦ ਅਦਾਲਤ ਨੇ ਉਨ੍ਹਾਂ ਨੂੰ ਲੋਕ ਸਭਾ ਚੋਣਾਂ ਵਿੱਚ ਪ੍ਰਚਾਰ ਕਰਨ ਲਈ 1 ਜੂਨ ਤੱਕ ਜ਼ਮਾਨਤ ਦੇ ਦਿੱਤੀ ਹੈ। ਉਨ੍ਹਾਂ ਦੀ ਜ਼ਮਾਨਤ ਦੇ ਦਿਨ ਪੂਰੇ ਹੋ ਗਏ ਹਨ ।