15-09- 2024
TV9 Punjabi
Author: Isha Sharma
ਰਿਹਾਅ ਹੋਣ ਤੋਂ ਬਾਅਦ ਦਿੱਲੀ ਦੇ ਮੁੱਖ ਮੰਤਰੀ ਤੇ AAP ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦਾ ਜੋਸ਼ ਬੁਲੰਦ ਹੈ।
ਉਨ੍ਹਾਂ ਐਤਵਾਰ ਨੂੰ ਪਾਰਟੀ ਆਗੂਆਂ ਤੇ ਵਰਕਰਾਂ ਨੂੰ ਸੰਬੋਧਨ ਕੀਤਾ। ਇਸ ਦੌਰਾਨ ਉਨ੍ਹਾਂ ਨੇ ਵੱਡਾ ਐਲਾਨ ਕੀਤਾ।
ਕੇਜਰੀਵਾਲ ਨੇ ਕਿਹਾ ਕਿ ਅੱਜ ਤੋਂ ਦੋ ਦਿਨ ਬਾਅਦ ਮੈਂ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇ ਦੇਵਾਂਗਾ।
ਕੇਜਰੀਵਾਲ ਨੇ ਕਿਹਾ ਕਿ ਮੈਂ ਅਸਤੀਫਾ ਦੇ ਰਿਹਾ ਹਾਂ ਕਿਉਂਕਿ ਉਨ੍ਹਾਂ ਨੇ ਮੇਰੇ ‘ਤੇ ਭ੍ਰਿਸ਼ਟਾਚਾਰ ਦੇ ਦੋਸ਼ ਲਗਾਏ ਹਨ। ਇਸ ਲਈ ਮੈਂ ਰਾਜਨੀਤੀ ਵਿੱਚ ਨਹੀਂ ਆਇਆ, ਅੱਜ ਮੈਂ ਅਜ਼ਮਾਇਸ਼ ਲਈ ਤਿਆਰ ਹਾਂ।
ਉਨ੍ਹਾਂ ਕਿਹਾ ਕਿ ਜੇਕਰ ਤੁਹਾਨੂੰ ਲੱਗਦਾ ਹੈ ਕਿ ਮੈਂ ਇਮਾਨਦਾਰ ਹਾਂ ਤਾਂ ਮੈਨੂੰ ਵੋਟ ਦਿਓ। ਮੈਂ ਮੁੱਖ ਮੰਤਰੀ ਦੀ ਕੁਰਸੀ ‘ਤੇ ਉਦੋਂ ਹੀ ਬੈਠਾਂਗਾ ਜਦੋਂ ਤੁਸੀਂ ਮੈਨੂੰ ਜਿਤਾਓਗੇ।
ਕੇਜਰੀਵਾਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਦਾ ਕੋਈ ਵਿਅਕਤੀ ਹੀ ਮੁੱਖ ਮੰਤਰੀ ਬਣੇਗਾ। ਵਿਧਾਇਕ ਦਲ ਦੀ ਬੈਠਕ ਹੋਵੇਗੀ।