7 March 2024
TV9 Punjabi
ਦਿੱਲੀ ਦੇ CM ਅਰਵਿੰਦ ਕੇਜਰੀਵਾਲ ਨੇ ਦਾਅਵਾ ਕੀਤਾ ਕਿ ਜੇਕਰ ਉਹ ਭਾਜਪਾ ਵਿੱਚ ਸ਼ਾਮਲ ਹੁੰਦੇ ਹਨ, ਤਾਂ ਉਹਨਾਂ ਨੂੰ ਏਜੰਸੀ ਤੋਂ ਨੋਟਿਸ ਆਉਣੇ ਬੰਦ ਹੋ ਜਾਣਗੇ।
CM ਕੇਜਰੀਵਾਲ ਖ਼ਿਲਾਫ਼ ਮੁਕੱਦਮਾ ਚਲਾਉਣ ਦੀ ਮੰਗ ਕਰਦਿਆਂ ਈਡੀ ਨੇ ਦਿੱਲੀ ਦੀ ਇੱਕ ਅਦਾਲਤ 'ਚ ਨਵੀਂ ਪਟੀਸ਼ਨ ਦਾਇਰ ਕੀਤੀ ਹੈ, ਜਿਸ ਤੋਂ ਬਾਅਦ ਕੇਜਰੀਵਾਲ ਦੀ ਇਹ ਪ੍ਰਤੀਕਿਰਿਆ ਆਈ ਹੈ।
CM ਕੇਜਰੀਵਾਲ ਨੇ ਐਕਸ ‘ਤੇ ਪੋਸਟ ਕਰ ਕਿਹਾ ਕਿ ਉਨ੍ਹਾਂ ਨੂੰ ਈਡੀ ਦੀ ਮਦਦ ਨਾਲ ਭਾਜਪਾ ਵਿਚ ਸ਼ਾਮਲ ਹੋਣ ਲਈ ਮਜਬੂਰ ਕਰਨ ਲਈ ਕੀਤੀ ਜਾ ਰਹੀ ਹੈ।
ਸੀਐਮ ਕੇਜਰੀਵਾਲ ਨੇ ਕਿਹਾ ਕਿ ਈਡੀ ਦੇ ਛਾਪੇ ਤੋਂ ਬਾਅਦ ਲੋਕਾਂ ਨੂੰ ਪੁੱਛਿਆ ਜਾਂਦਾ ਹੈ ਕਿ ਤੁਸੀਂ ਕਿੱਥੇ ਜਾਓਗੇ-ਭਾਜਪਾ ਜਾਂ ਜੇਲ੍ਹ?
ਸੀਐੱਮ ਕੇਜਰੀਵਾਲ ਨੇ ਕਿਹਾ- ਜੋ ਭਾਜਪਾ 'ਚ ਸ਼ਾਮਲ ਹੋਣ ਤੋਂ ਇਨਕਾਰ ਕਰਦੇ ਹਨ, ਉਨ੍ਹਾਂ ਨੂੰ ਜੇਲ੍ਹ ਭੇਜ ਦਿੰਦੇ ਹਨ।
ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਨੇ ਕਿਹਾ ਕਿ ਸਮਾਂ ਬਹੁਤ ਸ਼ਕਤੀਸ਼ਾਲੀ ਹੈ ਅਤੇ ਇਹ ਹਰ ਸਮੇਂ ਇੱਕੋ ਜਿਹਾ ਨਹੀਂ ਰਹਿੰਦਾ।