19 Feb 2024
ਅਮਿਤ ਮਿਸ਼ਰਾ/ਕਨੌਜ
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਥਿਤ ਸ਼ਰਾਬ ਘੁਟਾਲੇ ਮਾਮਲੇ ‘ਚ ਅੱਜ ED ਸਾਹਮਣੇ ਪੇਸ਼ ਹੋਣਾ ਸੀ।
ਆਮ ਆਦਮੀ ਪਾਰਟੀ (ਆਪ) ਨੇ ਦਿੱਤਾ ਹੈ। ‘ਆਪ’ ਦਾ ਕਹਿਣਾ ਹੈ ਕਿ ਸੀਐਮ ਕੇਜਰੀਵਾਲ ਈਡੀ ਸਾਹਮਣੇ ਪੇਸ਼ ਨਹੀਂ ਹੋਣਗੇ।
ਸੀਐਮ ਕੇਜਰੀਵਾਲ ਨੇ ਸੰਮਨਾਂ ਨੂੰ ਗੈਰ-ਕਾਨੂੰਨੀ ਦੱਸਿਆ ਹੈ। ਪਾਰਟੀ ਦਾ ਕਹਿਣਾ ਹੈ ਕਿ ਕੇਂਦਰੀ ਏਜੰਸੀ ਈਡੀ ਦੇ ਸੰਮਨ ਦੀ ਵੈਧਤਾ ਦਾ ਮਾਮਲਾ ਹੁਣ ਅਦਾਲਤ ਵਿੱਚ ਹੈ।
ਕੇਜਰੀਵਾਲ ਵਾਰ-ਵਾਰ ਮੋਦੀ ਸਰਕਾਰ ‘ਤੇ ਈਡੀ ਦੇ ਸੰਮਨਾਂ ਨੂੰ ਲੈ ਕੇ ਉਨ੍ਹਾਂ ਨੂੰ ਪ੍ਰੇਸ਼ਾਨ ਕਰਨ ਦਾ ਇਲਜ਼ਾਮ ਲਗਾ ਰਹੇ ਹਨ।
ਕੇਜਰੀਵਾਲ ਅਤੇ ਉਨ੍ਹਾਂ ਦੀ ਆਮ ਆਦਮੀ ਪਾਰਟੀ ਲਗਾਤਾਰ ਈਡੀ ਦੇ ਸੰਮਨਾਂ ਨੂੰ ਗੈਰ-ਕਾਨੂੰਨੀ ਦੱਸ ਰਹੀ ਹੈ।
ਮਨੀਸ਼ ਸਿਸੋਦੀਆ ਅਤੇ ਸੰਜੇ ਸਿੰਘ ਕਥਿਤ ਸ਼ਰਾਬ ਘੁਟਾਲੇ ਦੇ ਮਾਮਲੇ ਵਿੱਚ ਪਹਿਲਾਂ ਹੀ ਜੇਲ੍ਹ ਵਿੱਚ ਹਨ।
‘ਆਪ’ ਦਾ ਇਲਜ਼ਾਮ ਹੈ ਕਿ ਭਾਜਪਾ ਦਿੱਲੀ ‘ਚ ਕੇਜਰੀਵਾਲ ਦੀ ਸਰਕਾਰ ਨੂੰ ਗ੍ਰਿਫਤਾਰ ਕਰਵਾ ਕੇ ਉਸ ਨੂੰ ਡੇਗਣਾ ਚਾਹੁੰਦੀ ਹੈ।