ਮਾਘੀ ਮੇਲੇ ਮੌਕੇ ਗੁਰਦੁਆਰਾ ਮੁਕਤਸਰ ਸਾਹਿਬ ਪਹੁੰਚ ਰਹੀ ਸੰਗਤ

14-01- 2025

TV9 Punjabi

Author: Rohit

ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 40 ਮੁਕਤਿਆਂ ਦੀ ਯਾਦ ਵਿੱਚ ਮਾਘੀ ਮੇਰਾ ਮੁਕਤਸਰ ਵਿੱਚ ਸ਼ੁਰੂ ਹੋ ਗਿਆ ਹੈ।

ਮੁਕਤਸਰ

ਮਾਘੀ ਮੌਕੇ ਵੱਡੀ ਗਿਣਤੀ ਵਿੱਚ ਸੰਗਤਾਂ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਈਆਂ ਜਿੱਥੇ ਉਨ੍ਹਾਂ ਨੇ ਪਵਿੱਤਰ ਸਰੋਵਰ ਵਿੱਚ ਇਸ਼ਨਾਨ ਕਰਕੇ ਪੁੰਨ ਪ੍ਰਾਪਤ ਕੀਤਾ।

ਇਸ਼ਨਾਨ

ਸੰਗਤਾਂ ਨੇ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਤੋਂ ਇਲਾਵਾ ਗੁਰਦੁਆਰਾ ਸ਼ਹੀਦ ਗੰਜ ਸਾਹਿਬ, ਗੁਰਦੁਆਰਾ ਤੰਬੂ ਸਾਹਿਬ, ਗੁਰਦੁਆਰਾ ਰਕਾਬਸਰ ਸਾਹਿਬ, ਗੁਰਦੁਆਰਾ ਦਾਤਨਸਰ ਸਾਹਿਬ, ਗੁਰਦੁਆਰਾ ਤਰਨਤਾਰਨ ਸਾਹਿਬ ਸਮੇਤ ਹੋਰ ਗੁਰੂ ਘਰਾਂ ਵਿੱਚ ਪਹੁੰਚ ਕੇ ਗੁਰੂ ਸਾਹਿਬਾਨ ਦੇ ਦਰਸ਼ਨ ਕੀਤੇ।

ਗੁਰੂ ਘਰਾਂ ਵਿੱਚ ਸੰਗਤਾਂ

ਰਵਾਇਤੀ ਤੌਰ ‘ਤੇ ਮਾਘੀ ਮੇਲਾ 14 ਅਤੇ 15 ਜਨਵਰੀ ਨੂੰ ਦੋ ਦਿਨ ਚੱਲਦਾ ਹੈ ਪਰ ਮਲੋਟ ਰੋਡ ‘ਤੇ ਲੱਗਣ ਵਾਲੇ ਮਨੋਰੰਜਨ ਮੇਲੇ ਕਾਰਨ ਮੁਕਤਸਰ ਵਿੱਚ ਤਕਰੀਬਨ ਦੋ ਮਹੀਨੇ ਮਾਘੀ ਦਾ ਮੇਲਾ ਧੂਮਧਾਮ ਨਾਲ ਭਰਿਆ ਰਹਿੰਦਾ ਹੈ। 15 ਜਨਵਰੀ ਨੂੰ ਗੁਰਦੁਆਰਾ ਟਿੱਬੀ ਸਾਹਿਬ ਵਿਖੇ ਵਿਸ਼ੇਸ਼ ਢਾਡੀ ਸਮਾਗਮ ਕਰਵਾਇਆ ਜਾਵੇਗਾ। ਜਦੋਂ ਕਿ ਗੁਰਦੁਆਰਾ ਤੰਬੂ ਸਾਹਿਬ ਵਿਖੇ ਸਵੇਰੇ 11 ਵਜੇ ਅੰਮ੍ਰਿਤਪਾਨ ਦੇ ਭੋਗ ਪਾਏ ਜਾਣਗੇ।

ਨਗਰ ਕੀਰਤਨ

ਇਹ ਉਹ ਪਵਿੱਤਰ ਅਸਥਾਨ ਹੈ ਜਿੱਥੇ ਪਾਤਸ਼ਾਹ ਨੇ ਜੰਗ ਵਿੱਚ ਜਖ਼ਮੀ ਹੋਈ ਮਾਤਾ ਭਾਗੋ ਜੀ ਦੀ ਖੁਦ ਦੇਖ-ਭਾਲ ਕੀਤੀ ਸੀ। ਮਾਤਾ ਭਾਗੋ ਜੀ ਵੱਲੋਂ ਕਹਿ ਵਚਨਾਂ ਕਾਰਨ ਹੀ ਉਹ ਚਾਲੀ ਸਿੰਘ ਮੁੜ ਪਾਤਸ਼ਾਹ ਜੀ ਦੇ ਚਰਨਾਂ ਵਿੱਚ ਆਏ ਸਨ ਅਤੇ ਮੁਕਤੇ ਹੋਣ ਦਾ ਵਰ ਮਿਲਿਆ।

ਗੁਰਦੁਆਰਾ ਮਾਤਾ ਭਾਗ ਕੌਰ ਜੀ

ਸ਼ਹੀਦਗੰਜ ਸਾਹਿਬ ਉਹ ਅਸਥਾਨ ਹੈ ਜਿੱਥੇ ਖਿਦਰਾਣੇ ਦੀ ਜੰਗ ਵਿੱਚ ਸ਼ਹੀਦ ਹੋਏ ਸਿੰਘਾਂ (40 ਮੁਕਤਿਆਂ) ਦਾ ਸਸਕਾਰ ਕੀਤਾ ਗਿਆ ਸੀ। ਉਹਨਾਂ ਸ਼ਹੀਦਾਂ ਦੀ ਯਾਦ ਵਿੱਚ ਹੀ ਹਰ ਸਾਲ ਮਾਘੀ ਦਾ ਮੇਲਾ ਲਗਾਇਆ ਜਾਂਦਾ ਹੈ।

ਗੁਰਦੁਆਰਾ ਸ਼ਹੀਦਗੰਜ ਸਾਹਿਬ

ਮੁਕੇਸ਼ ਅੰਬਾਨੀ ਨਾਲ ਕਾਰੋਬਾਰ ਕਰਨ ਦਾ ਮੌਕਾ, ਬਸ ਇੰਨੇ ਪੈਸੇ ਲੈਕੇ ਪਹੁੰਚੋ