18-12- 2024
TV9 Punjabi
Author: Isha Sharma
ਹਾਲ ਹੀ ਵਿੱਚ ਚੰਡੀਗੜ੍ਹ ਵਿੱਚ ਪਰਫਾਰਮ ਕਰਨ ਵਾਲੇ ਦਿਲਜੀਤ ਦੋਸਾਂਝ ਦੀਆਂ ਮੁਸ਼ਕਲਾਂ ਵਧ ਗਈਆਂ ਹਨ।
Pic Credit: Social Media
ਚੰਡੀਗੜ੍ਹ ਪ੍ਰਸ਼ਾਸਨ ਨੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੂੰ ਦੱਸਿਆ ਹੈ ਕਿ 14 ਦਸੰਬਰ ਨੂੰ ਦਿਲਜੀਤ ਦੋਸਾਂਝ ਦੇ ਸੰਗੀਤ ਸਮਾਰੋਹ 'ਚ ਤੈਅ ਸ਼ੋਰ ਸੀਮਾ ਦੀ ਉਲੰਘਣਾ ਕੀਤੀ ਗਈ।
ਇਸ ਕਰਕੇ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ। ਕੇਂਦਰ ਸ਼ਾਸਤ ਪ੍ਰਦੇਸ਼ ਚੰਡੀਗੜ੍ਹ ਨੇ ਹਾਈ ਕੋਰਟ ਨੂੰ ਇਹ ਸਿਫਾਰਿਸ਼ ਕੀਤੀ ਹੈ।
14 ਦਸੰਬਰ ਵਾਲੇ ਕੰਸਰਟ ‘ਤੇ ਰੋਕ ਲਗਾਉਣ ਲਈ ਹਾਈਕੋਰਟ ‘ਚ ਪਟੀਸ਼ਨ ਦਾਇਰ ਕੀਤੀ ਗਈ ਸੀ ਪਰ ਅਦਾਲਤ ਨੇ ਦਿਲਜੀਤ ਨੂੰ ਪ੍ਰੋਗਰਾਮ ਕਰਨ ਦੀ ਇਜਾਜ਼ਤ ਦੇ ਦਿੱਤੀ ਸੀ।
ਐਡਵੋਕੇਟ ਰਣਜੀਤ ਸਿੰਘ ਨੇ ਦਿਲਜੀਤ ਦੋਸਾਂਝ ਦੇ ਕੰਸਰਟ ਨੂੰ ਲੈ ਕੇ ਜਨਹਿੱਤ ਪਟੀਸ਼ਨ ਦਾਇਰ ਕੀਤੀ ਸੀ।
ਪਿਛਲੀ ਸੁਣਵਾਈ ਤੋਂ ਬਾਅਦ ਹਾਈਕੋਰਟ ਨੇ ਪ੍ਰਸ਼ਾਸਨ ਨੂੰ ਪ੍ਰਦਰਸ਼ਨ ਤੋਂ ਬਾਅਦ ਸਟੇਟਸ ਰਿਪੋਰਟ ਪੇਸ਼ ਕਰਨ ਲਈ ਕਿਹਾ ਸੀ।