24 June 2024
TV9 Punjabi
Author: Ramandeep Singh
ਕੋਚੇਲਾ ਵੈਲੀ ਮਿਊਜ਼ਿਕ ਐਂਡ ਆਰਟਸ ਫੈਸਟੀਵਲ ਵਿੱਚ ਪਰਫਾਰਮ ਕਰ ਇੰਟਰਨੈਸ਼ਨਲ ਸਟਾਰ ਬਣੇ ਦਿੱਗਜ਼ ਪੰਜਾਬੀ ਸਿੰਗਰ ਦਿਲਜੀਤ ਦੋਸਾਂਝ ਇਨ੍ਹੀ ਦਿਨੀਂ ਪੰਜਾਬ ਦੌਰੇ ਤੇ ਹਨ।
Pic Source: Instagram/diljitdosanjh
ਦਿਲਜੀਤ ਅੱਜ ਸਵੇਰੇ ਯਾਨੀ 24 ਜੂਨ ਨੂੰ ਅੰਮ੍ਰਿਤਸਰ ਸ੍ਰੀ ਹਰਮੰਦਿਰ ਸਾਹਿਬ ਮੱਥਾ ਟੇਕਣ ਲਈ ਪਹੁੰਚੇ।
ਦਿਲਜੀਤ ਨੇ ਸੋਸ਼ਲ ਮੀਡਿਆ ਅਕਾਊਂਟ ਇੰਸਟਾਗ੍ਰਾਮ 'ਤੇ ਆਪਣੇ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਣ ਦੀ ਵੀਡੀਓ ਸ਼ੇਅਰ ਕੀਤੀ ਹੈ।
ਇਸ ਦੌਰਾਨ ਦਿਲਜੀਤ ਦੋਸਾਂਝ ਚਿੱਟੇ ਕੁੜਤੇ ਅਤੇ ਕੇਸਰੀ ਰੰਗ ਦੀ ਪੱਗ ਭੰਨ੍ਹੇ ਨਜ਼ਰ ਆਏ। ਉਨ੍ਹਾਂ ਨੇ ਆਮ ਸ਼ਰਧਾਲੂ ਵਾਂਗ ਦਰਸ਼ਨ ਕੀਤੇ।
ਉਨ੍ਹਾਂ ਨੇ ਦਰਸ਼ਨ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ 'ਤੇ ਫੁੱਲ ਬਰਸਾਏ ਅਤੇ ਪਾਲਕੀ ਸਾਹਿਬ ਦੀ ਸੇਵਾ ਵੀ ਨਿਭਾਈ।
ਵੀਡੀਓ ਵਿੱਚ ਦੇਖਿਆ ਜਾ ਸਕਦਾ ਹੈ ਕਿ ਉਹ ਗੁਰੂਘਰ ਬੈਠੇ ਹਨ ਤੇ ਗੁਰਬਾਣੀ ਦਾ ਆਨੰਦ ਮਾਣਦੇ ਨਜ਼ਰ ਆ ਰਹੇ ਹਨ।