ਕੁੱਤਾ ਨੇ ਕੱਟਿਆ ਤਾਂ ਮਿਲੇਗਾ 20,000 ਰੁਪਏ ਦਾ ਮੁਆਵਜ਼ਾ 

14 Oct 2023

TV9 Punjabi

ਦੇਸ਼ ਭਰ ਵਿੱਚ ਕਈ ਖੇਤਰਾਂ ਵਿੱਚ ਕੁੱਤਿਆਂ ਦੇ ਕੱਟਣ ਦੇ ਮਾਮਲੇ ਵਿੱਚ ਵਾਧਾ ਹੋਇਆ ਹੈ। ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਕੁੱਤਿਆਂ ਦੇ ਕੱਟਣ ਦੀਆਂ ਘਟਨਾਵਾਂ 'ਚ ਵਾਧੇ ਨੂੰ ਲੈ ਕੇ ਆਪਣਾ ਫੈਸਲਾ ਸੁਣਾਇਆ ਹੈ।

ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਫੈਸਲਾ ਸੁਣਾਇਆ

ਅਦਾਲਤ ਨੇ ਕਿਹਾ ਕਿ ਜੇਕਰ ਕਿਸੇ ਨੂੰ ਕੁੱਤਾ ਵੱਢਦਾ ਹੈ ਤਾਂ ਦੋਵੇਂ ਸੂਬਾ ਸਰਕਾਰਾਂ ਨੂੰ ਮੁਆਵਜ਼ਾ ਦੇਣਾ ਪਵੇਗਾ। ਅਦਾਲਤ ਨੇ ਰਾਜ ਸਰਕਾਰਾਂ ਨੂੰ ਇਸ ਸਬੰਧੀ ਦਿਸ਼ਾ-ਨਿਰਦੇਸ਼ ਬਣਾਉਣ ਦੇ ਵੀ ਹੁਕਮ ਦਿੱਤੇ ਹਨ।

ਰਾਜ ਸਰਕਾਰਾਂ ਨੂੰ ਮੁਆਵਜ਼ਾ ਦੇਣਾ ਪਵੇਗਾ

ਅਦਾਲਤ ਦੇ ਜਸਟਿਸ ਵਿਨੋਦ ਐਸ ਭਾਰਦਵਾਜ ਦੀ ਬੈਂਚ ਨੇ ਚੰਡੀਗੜ੍ਹ ਵਿੱਚ ਕੁੱਤਿਆਂ ਦੇ ਕੱਟਣ ਦੀਆਂ ਵੱਧ ਰਹੀਆਂ ਘਟਨਾਵਾਂ ’ਤੇ ਚਿੰਤਾ ਪ੍ਰਗਟ ਕਰਦਿਆਂ 193 ਪਟੀਸ਼ਨਾਂ ਦਾ ਨਿਪਟਾਰਾ ਕਰਦਿਆਂ ਇਹ ਫੈਸਲਾ ਦਿੱਤਾ ਹੈ।

ਕਿਸ ਬੈਂਚ ਨੇ ਦਿੱਤਾ ਫੈਸਲਾ?

ਅਦਾਲਤ ਨੇ ਕਿਹਾ ਕਿ ਜੇਕਰ ਕੁੱਤੇ ਦੇ ਕੱਟਣ ਕਾਰਨ ਦੰਦਾਂ 'ਤੇ ਨਿਸ਼ਾਨ ਬਣਦੇ ਹਨ, ਤਾਂ ਪੀੜਤ ਨੂੰ ਹਰ ਨਿਸ਼ਾਨ ਲਈ 10,000 ਰੁਪਏ ਮੁਆਵਜ਼ਾ ਦਿੱਤਾ ਜਾਵੇਗਾ।

10 ਹਜ਼ਾਰ ਰੁਪਏ ਮੁਆਵਜ਼ਾ

ਅਦਾਲਤ ਨੇ ਕਿਹਾ ਕਿ ਜੇਕਰ ਕੁੱਤੇ ਦੇ ਕੱਟਣ ਨਾਲ ਚਮੜੀ 'ਤੇ ਜ਼ਖ਼ਮ ਜਾਂ ਮਾਸ ਨਿਕਲ ਜਾਂਦਾ ਹੈ, ਤਾਂ ਹਰ 0.2 ਸੈਂਟੀਮੀਟਰ ਜ਼ਖ਼ਮ ਲਈ ਘੱਟੋ-ਘੱਟ 20,000 ਰੁਪਏ ਦਾ ਮੁਆਵਜ਼ਾ ਦਿੱਤਾ ਜਾਣਾ ਚਾਹੀਦਾ ਹੈ।

ਜ਼ਖ਼ਮ ਹੋਣ 'ਤੇ ਇੰਨਾ ਜ਼ਿਆਦਾ ਮੁਆਵਜ਼ਾ ਦੇਣਾ ਹੋਵੇਗਾ

ਰੋਜ਼ਾਨਾ ਕੁੱਝ ਯੋਗਾ ਪੋਜ਼ ਕਰਨ ਨਾਲ ਦੂਰ ਹੋ ਜਾਵੇਗਾ ਗੋਡਿਆਂ ਦਾ ਦਰਦ