21-03- 2024
TV9 Punjabi
Author: Isha Sharma
ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਅੰਦੋਲਨ ਕਰ ਰਹੇ ਕਿਸਾਨਾਂ ਪ੍ਰਤੀ ਸਖ਼ਤੀ ਦਿਖਾਈ ਹੈ।
ਸਰਕਾਰ ਨੇ ਹਰਿਆਣਾ ਨਾਲ ਲੱਗਦੇ ਬਾਰਡਰਾਂ ਜੋ ਕਿ 13 ਮਹੀਨਿਆਂ ਤੋਂ ਬੰਦ ਪਏ ਸਨ, ਉਹਨਾਂ ਨੂੰ ਪੁਲਿਸ ਦੀ ਮਦਦ ਨਾਲ ਖੁਲਵਾ ਦਿੱਤਾ ਹੈ।
ਲੁਧਿਆਣਾ ਵਿੱਚ ਹੋਣ ਵਾਲੀ ਜ਼ਿਮਨੀ ਚੋਣ ਤੋਂ ਪਹਿਲਾਂ ਸਰਕਾਰ ਦੇ ਇਸ ਕਦਮ ਤੋਂ ਵਪਾਰੀ ਵਰਗ ਖੁਸ਼ ਨਜ਼ਰ ਆ ਰਿਹਾ ਹੈ।
ਸ਼ੰਭੂ ਅਤੇ ਖਨੌਰੀ ਸਰਹੱਦ ਬੰਦ ਹੋਣ ਕਾਰਨ ਪੰਜਾਬ ਦੇ ਉਦਯੋਗਪਤੀਆਂ ਅਤੇ ਕਾਰੋਬਾਰੀਆਂ ਨੂੰ ਹੁਣ ਤੱਕ 10 ਹਜ਼ਾਰ ਕਰੋੜ ਰੁਪਏ ਦਾ ਨੁਕਸਾਨ ਹੋਇਆ ਹੈ।
2 ਲੱਖ ਕਰੋੜ ਰੁਪਏ ਦਾ ਨਿਵੇਸ਼ ਵੀ ਰੁਕ ਗਿਆ ਹੈ। ਇਹ ਇੱਕ ਵੱਡਾ ਕਾਰਨ ਹੈ ਕਿ ਪੰਜਾਬ ਸਰਕਾਰ ਨੇ ਦੋਵੇਂ ਸਰਹੱਦਾਂ ਖੋਲ੍ਹਣ ਲਈ ਵੱਡੀ ਕਾਰਵਾਈ ਕਰਨ ਦਾ ਫੈਸਲਾ ਕੀਤਾ।