ਵਧ ਰਹੀ ਗਰਮੀ ਕਾਰਨ ਪੰਜਾਬ ਦੇ ਸਕੂਲਾਂ ਵਿੱਚ ਗਰਮੀ ਦੀਆਂ ਛੁੱਟੀਆਂ ਦਾ ਐਲਾਨ

20 May 2024

TV9 Punjabi

Author: Jarnail Singh

ਵਧ ਰਹੀ ਗਰਮੀ ਨੂੰ ਧਿਆਨ ਵਿੱਚ ਰੱਖਦਿਆਂ ਪੰਜਾਬ ਸਰਕਾਰ ਨੇ ਸਕੂਲਾਂ ਵਿੱਚ ਗਰਮੀ ਦੀਆਂ ਛੁੱਟੀਆਂ ਦਾ ਐਲਾਨ ਕਰ ਦਿੱਤਾ ਹੈ। 

ਛੁੱਟੀਆਂ ਦਾ ਐਲਾਨ

ਹੁਣ ਪੰਜਾਬ ਵਿੱਚ ਵਿੱਦਿਅਕ ਅਦਾਰੇ 30 ਜੂਨ ਤੱਕ ਬੰਦ ਰਹਿਣਗੇ। ਇਹ ਹੁਕਮ ਭਲਕੇ (21 ਮਈ) ਤੋਂ ਲਾਗੂ ਹੋਣਗੇ।

21 ਮਈ ਤੋਂ ਲਾਗੂ ਹੋਣਗੇ ਹੁਕਮ

ਇਸ ਤੋਂ ਪਹਿਲਾਂ ਪੰਜਾਬ ਸਰਕਾਰ ਨੇ ਸਕੂਲਾਂ ਦੇ ਸਮੇਂ 'ਚ ਤਬਦੀਲੀ ਕੀਤੀ ਸੀ ਜਿਸ ਤੋਂ ਬਾਅਦ ਸਕੂਲਾਂ ਦਾ ਸਮਾਂ ਸਵੇਰੇ 7 ਵਜੇ ਤੋਂ ਦੁਪਿਹਰ 12 ਵਜੇ ਤੱਕ ਕਰ ਦਿੱਤਾ ਗਿਆ ਸੀ। 

ਸਮੇਂ 'ਚ ਤਬਦੀਲੀ

ਮੌਸਮ ਵਿਭਾਗ ਨੇ ਪੰਜਾਬ ਦੇ 4 ਜ਼ਿਲ੍ਹੇ ਮਾਨਸਾ, ਬਠਿੰਡਾ, ਫ਼ਾਜਿਲਕਾ ਅਤੇ ਸ਼੍ਰੀ ਮੁਕਤਸਰ ਸਾਹਿਬ ਲਈ ਰੈੱਡ ਅਲਰਟ ਜਾਰੀ ਕੀਤਾ ਗਿਆ ਸੀ। 

4 ਜ਼ਿਲ੍ਹਿਆਂ ਵਿੱਚ ਰੈੱਡ ਅਲਰਟ

ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਵਿੱਚ ਵੀ ਮੌਸਮ ਵਿਭਾਗ ਵੱਲੋਂ 21 ਮਈ ਤੱਕ ਔਰੇਂਜ ਅਲਰਟ ਜਾਰੀ ਕੀਤਾ ਹੈ। ਵਧ ਰਹੀ ਗਰਮੀ ਕਾਰਨ ਚੰਡੀਗੜ੍ਹ ਦਾ ਵੱਧ ਤੋਂ ਵੱਧ ਤਾਪਮਾਨ 45 ਡਿਗਰੀ ਦੇ ਨੇੜੇ ਪਹੁੰਚ ਗਿਆ ਹੈ। 

ਰਾਜਧਾਨੀ ਵੀ ਅਲਰਟ ‘ਤੇ

ਹਰਿਆਣਾ ਦੇ ਵਿੱਚ ਵੀ ਕਈ ਥਾਵਾਂ ਤੇ ਸਕੂਲਾਂ ਨੂੰ ਬੰਦ ਕੀਤਾ ਗਿਆ ਹੈ। ਚਰਖੀ ਦਾਦਰੀ, ਹਿਸਾਰ ਅਤੇ ਸਿਰਸਾ ਦੇ ਡਿਪਟੀ ਕਮਿਸ਼ਨਰਾਂ ਵੱਲੋਂ ਸਕੂਲਾਂ 'ਚ ਛੁੱਟੀਆਂ ਕਰਨ ਦਾ ਐਲਾਨ ਕੀਤਾ ਗਿਆ ਹੈ।

ਹਰਿਆਣਾ ਵਿੱਚ ਵੀ ਸਕੂਲ ਬੰਦ

ਹੁਣ ਆਈਪੀਐੱਲ ਖੇਡਦੇ ਨਜ਼ਰ ਨਹੀਂ ਆ ਸਕਦੇ ਹਨ ਇਹ ਭਾਰਤੀ