29 May 2024
TV9 Punjabi
Author: Isha
ਮਸ਼ਹੂਰ ਗਾਇਕ ਸਿੱਧੂ ਮੂਸੇਵਾਲਾ ਦੀ ਮੌਤ 29 ਮਈ 2022 ਨੂੰ ਹੋਈ ਸੀ। ਭਾਵੇਂ ਅੱਜ ਉਹ ਸਾਡੇ ਵਿਚਕਾਰ ਨਹੀਂ ਹਨ। ਪਰ ਉਨ੍ਹਾਂ ਦੇ ਪ੍ਰਸ਼ੰਸਕ ਉਨ੍ਹਾਂ ਨੂੰ ਅੱਜ ਵੀ ਯਾਦ ਕਰਦੇ ਹਨ।
ਸਿੱਧੂ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ। ਉਨ੍ਹਾਂ ਦੇ ਜਾਣ ਤੋਂ ਬਾਅਦ ਉਨ੍ਹਾਂ ਦਾ ਪਰਿਵਾਰ ਤਬਾਹ ਹੋ ਗਿਆ। ਉਹ ਆਪਣੀ ਮਾਂ ਚਰਨ ਕੌਰ ਦੇ ਸਭ ਤੋਂ ਨੇੜੇ ਸਨ।
ਕੀ ਤੁਸੀਂ ਜਾਣਦੇ ਹੋ ਕਿ ਸਿੱਧੂ ਆਪਣੀ ਕਿਸੇ ਵੀ ਪਰਫਾਰਮੈਂਸ ਤੋਂ ਪਹਿਲਾਂ ਇੱਕ ਅਜਿਹਾ ਕੰਮ ਕਰਦੇ ਸਨ, ਜਿਸਨੂੰ ਉਹ ਇੱਕ ਰਸਮ ਵਾਂਗ ਨਿਭਾਉਂਦੇ ਸਨ। ਇਸ ਗੱਲ ਦਾ ਖੁਲਾਸਾ ਉਨ੍ਹਾਂ ਨੇ ਖੁਦ ਇਕ ਇੰਟਰਵਿਊ 'ਚ ਕੀਤਾ ਸੀ।
ਇੱਕ ਇੰਟਰਵਿਊ ਵਿੱਚ ਆਪਣੀ ਮਾਂ ਨਾਲ ਆਪਣੇ ਰਿਸ਼ਤੇ ਬਾਰੇ ਗੱਲ ਕਰਦੇ ਹੋਏ, ਸਿੱਧੂ ਨੇ ਕਿਹਾ ਸੀ ਕਿ ਉਨ੍ਹਾਂ ਦੀ ਮਾਤਾ ਹਰ ਪ੍ਰਦਰਸ਼ਨ ਤੋਂ ਪਹਿਲਾਂ ਉਨ੍ਹਾਂ ਦੇ ਕੇਸਾਂ ਵਿੱਚ ਪਿਆਰ ਨਾਲ ਕੰਘੀ ਕਰਦੇ ਸਨ।
ਸਿੱਧੂ ਨੇ ਕਿਹਾ ਸੀ ਕਿ ਉਨ੍ਹਾਂ ਦੀ ਮਾਂ ਵੱਲੋਂ ਉਨ੍ਹਾਂ ਦੇ ਕੇਸਾਂ ਨੂੰ ਸੰਵਾਰਨਾ ਅਤੇ ਕੰਘੀ ਕਰਨਾ ਸਿੱਧੂ ਨੂੰ ਦਿਲਾਸਾ ਦਿੰਦਾ ਹੈ ਅਤੇ ਇਹ ਉਨ੍ਹਾਂ ਲਈ ਸਭ ਤੋਂ ਖੁਸ਼ੀ ਦਾ ਪਲ ਹੁੰਦਾ ਹੈ।
ਸਿੱਧੂ ਨੇ ਆਪਣੀ ਜ਼ਿੰਦਗੀ ਵਿੱਚ ਸੋ ਹਾਈ, ਡੇਵਿਲ, 295, ਪਿਆਰੀ ਮੰਮੀ, ਡਾਲਰ, ਗੋਟ, ਬਾਪੂ ਵਰਗੇ ਕਈ ਗੀਤ ਗਾਏ ਹਨ। ਉਨ੍ਹਾਂ ਦੇ ਗੀਤ ਅੱਜ ਵੀ ਲੋਕ ਸੁਣਦੇ ਹਨ।
ਸਿੱਧੂ ਤੋਂ ਬਾਅਦ ਉਨ੍ਹਾਂ ਦੇ ਮਾਤਾ-ਪਿਤਾ ਬਹੁਤ ਇੱਕਲੇ ਰਹਿ ਗਏ ਸੀ। ਪਰ ਇੱਕ ਵਾਰ ਫਿਰ ਉਨ੍ਹਾਂ ਦੇ ਘਰ ਖੁਸ਼ੀਆਂ ਆ ਗਈਆਂ। ਹਾਲ ਹੀ 'ਚ ਉਨ੍ਹਾਂ ਦੀ ਮਾਂ ਨੇ ਬੇਟੇ ਨੂੰ ਜਨਮ ਦਿੱਤਾ ਹੈ।