27 Jan 2024
TV9 Punjabi
ਪਪੀਤੇ 'ਚ ਵਿਟਾਮਿਨ ਸੀ ਭਰਪੂਰ ਮਾਤਰਾ 'ਚ ਪਾਇਆ ਜਾਂਦਾ ਹੈ, ਇਸ ਨੂੰ ਖਾਣ ਨਾਲ ਇਮਿਊਨਿਟੀ ਮਜ਼ਬੂਤ ਹੁੰਦੀ ਹੈ। ਸਰਦੀਆਂ ਵਿੱਚ ਇਸ ਨੂੰ ਵਿਟਾਮਿਨ ਅਤੇ ਖਣਿਜਾਂ ਦਾ ਪਾਵਰਹਾਊਸ ਮੰਨਿਆ ਜਾਂਦਾ ਹੈ।
ਸਰਦੀਆਂ ਦੇ ਮੌਸਮ ਵਿੱਚ ਅਸੀਂ ਅਕਸਰ ਘਿਓ ਅਤੇ ਮੱਖਣ ਨਾਲ ਭਰਪੂਰ ਚੀਜ਼ਾਂ ਖਾਂਦੇ ਹਾਂ। ਇਸ ਮੌਸਮ 'ਚ ਤੁਸੀਂ ਪੇਟ ਨੂੰ ਕੁਝ ਰਾਹਤ ਦੇਣ ਲਈ ਪਪੀਤਾ ਖਾ ਸਕਦੇ ਹੋ।
ਸਰਦੀਆਂ ਦੇ ਮੌਸਮ ਵਿੱਚ ਅਕਸਰ ਸਕਿਨ ਖੁਸ਼ਕ ਅਤੇ ਬੇਜਾਨ ਹੋ ਜਾਂਦੀ ਹੈ।ਪਪੀਤੇ ਵਿੱਚ ਵਿਟਾਮਿਨ ਏ ਅਤੇ ਈ ਦੀ ਜ਼ਿਆਦਾ ਮਾਤਰਾ ਹੁੰਦੀ ਹੈ, ਜੋ ਸਕਿਨ ਦੀਆਂ ਕਈ ਸਮੱਸਿਆਵਾਂ ਨੂੰ ਦੂਰ ਕਰਨ ਵਿੱਚ ਮਦਦ ਕਰਦੀ ਹੈ।
ਦਿਲ ਨੂੰ ਸਿਹਤਮੰਦ ਰੱਖਣ ਲਈ ਇਹ ਜ਼ਰੂਰੀ ਹੈ ਕਿ ਤੁਸੀਂ ਬਲੱਡ ਪ੍ਰੈਸ਼ਰ ਨੂੰ ਸਹੀ ਬਣਾਈ ਰੱਖੋ। ਪਪੀਤੇ 'ਚ ਪੋਟਾਸ਼ੀਅਮ ਮੌਜੂਦ ਹੁੰਦਾ ਹੈ ਜੋ ਬਲੱਡ ਪ੍ਰੈਸ਼ਰ ਨੂੰ ਕੰਟਰੋਲ ਕਰਨ 'ਚ ਮਦਦ ਕਰਦਾ ਹੈ।
ਪਪੀਤਾ ਕਾਰਬੋਹਾਈਡ੍ਰੇਟਸ ਅਤੇ ਫਾਈਬਰ ਨਾਲ ਭਰਪੂਰ ਹੁੰਦਾ ਹੈ, ਜਿਸ ਦੇ ਕਾਰਨ ਇਸਨੂੰ ਖਾਣ ਨਾਲ ਤੁਹਾਨੂੰ ਤੁਰੰਤ ਊਰਜਾ ਮਿਲਦੀ ਹੈ।ਪਪੀਤੇ ਨਾਲ ਦਿਨ ਦੀ ਸ਼ੁਰੂਆਤ ਕਰਨ ਨਾਲ ਤੁਸੀਂ ਦਿਨ ਭਰ ਊਰਜਾਵਾਨ ਮਹਿਸੂਸ ਕਰੋਗੇ।
ਸਰਦੀਆਂ 'ਚ ਮਨਪਸੰਦ ਚੀਜ਼ਾਂ ਖਾਣ ਤੋਂ ਬਾਅਦ ਵੀ ਲੋਕਾਂ ਦੀ ਇੱਛਾ ਹੁੰਦੀ ਹੈ ਕਿ ਉਨ੍ਹਾਂ ਦਾ ਭਾਰ ਨਾ ਵਧੇ। ਪਪੀਤੇ 'ਚ ਕੈਲੋਰੀ ਦੀ ਮਾਤਰਾ ਘੱਟ ਅਤੇ ਫਾਈਬਰ ਦੀ ਮਾਤਰਾ ਜ਼ਿਆਦਾ ਹੁੰਦੀ ਹੈ, ਜਿਸ ਕਾਰਨ ਇਸ ਨੂੰ ਭਾਰ ਕੰਟਰੋਲ ਕਰਨ 'ਚ ਮਦਦਗਾਰ ਮੰਨਿਆ ਜਾਂਦਾ ਹੈ।
ਠੰਡੀਆਂ ਹਵਾਵਾਂ ਕਾਰਨ ਅਕਸਰ ਸਰੀਰ ਵਿੱਚ ਪਾਣੀ ਦੀ ਕਮੀ ਹੋ ਜਾਂਦੀ ਹੈ। ਇਸ ਕਮੀ ਨੂੰ ਪੂਰਾ ਕਰਨ ਲਈ ਤੁਸੀਂ ਆਪਣੀ ਡਾਈਟ 'ਚ ਪਪੀਤਾ ਸ਼ਾਮਲ ਕਰ ਸਕਦੇ ਹੋ।