27 April 2024
TV9 Punjabi
Author: Ramandeep Singh
ਪਿਆਜ਼ ਵਿੱਚ ਵਿਟਾਮਿਨ ਏ, ਬੀ6, ਵਿਟਾਮਿਨ ਬੀ ਕੰਪਲੈਕਸ ਅਤੇ ਵਿਟਾਮਿਨ ਸੀ ਪਾਇਆ ਜਾਂਦਾ ਹੈ। ਇਹ ਐਂਟੀਆਕਸੀਡੈਂਟ ਅਤੇ ਐਂਟੀ-ਐਲਰਜੀ ਗੁਣਾਂ ਨਾਲ ਵੀ ਭਰਪੂਰ ਹੁੰਦੇ ਹਨ।
ਗਰਮੀਆਂ 'ਚ ਪਿਆਜ਼ ਖਾਣਾ ਬਹੁਤ ਫਾਇਦੇਮੰਦ ਮੰਨਿਆ ਜਾਂਦਾ ਹੈ। ਕਈ ਸਿਹਤ ਮਾਹਿਰਾਂ ਅਨੁਸਾਰ ਜੇਕਰ ਤੁਸੀਂ ਰੋਜ਼ਾਨਾ ਇੱਕ ਕੱਚਾ ਪਿਆਜ਼ ਖਾਂਦੇ ਹੋ ਤਾਂ ਇਸ ਮੌਸਮ ਵਿੱਚ ਹੋਣ ਵਾਲੀਆਂ ਕਈ ਸਿਹਤ ਸਮੱਸਿਆਵਾਂ ਨੂੰ ਕੰਟਰੋਲ ਕਰ ਸਕਦੇ ਹੋ।
ਗਰਮੀਆਂ ਦੇ ਮੌਸਮ ਵਿੱਚ ਕੱਚਾ ਪਿਆਜ਼ ਖਾਣ ਦਾ ਸਭ ਤੋਂ ਵੱਡਾ ਫਾਇਦਾ ਇਹ ਹੈ ਕਿ ਇਹ ਤੁਹਾਨੂੰ ਹੀਟਸਟ੍ਰੋਕ ਤੋਂ ਬਚਾਉਂਦਾ ਹੈ।
ਗਰਮੀਆਂ ਦੇ ਮੌਸਮ ਵਿੱਚ ਜਦੋਂ ਤੇਜ਼ ਹਵਾਵਾਂ ਚੱਲਣ ਲੱਗਦੀਆਂ ਹਨ ਤਾਂ ਤੁਹਾਨੂੰ ਆਪਣੀ ਖੁਰਾਕ ਵਿੱਚ ਕੱਚਾ ਪਿਆਜ਼ ਜ਼ਰੂਰ ਸ਼ਾਮਲ ਕਰਨਾ ਚਾਹੀਦਾ ਹੈ। ਪਿਆਜ਼ ਦੇ ਗੁਣ ਇਸ ਮੌਸਮ 'ਚ ਸਰੀਰ ਨੂੰ ਠੰਡਕ ਦਿੰਦੇ ਹਨ।
ਗਰਮੀਆਂ ਦੇ ਮੌਸਮ 'ਚ ਰੋਜ਼ਾਨਾ ਕੱਚਾ ਪਿਆਜ਼ ਖਾਣ ਨਾਲ ਪਾਚਨ ਸੰਬੰਧੀ ਸਮੱਸਿਆ ਨਹੀਂ ਹੁੰਦੀ ਹੈ, ਜੇਕਰ ਤੁਸੀਂ ਨਿੰਬੂ ਦੇ ਰਸ 'ਚ ਕੱਟੇ ਹੋਏ ਪਿਆਜ਼ ਨੂੰ ਮਿਲਾ ਕੇ ਖਾਂਦੇ ਹੋ ਤਾਂ ਤੁਹਾਡੀ ਸਿਹਤ 'ਚ ਕਾਫੀ ਸੁਧਾਰ ਹੁੰਦਾ ਹੈ।
ਪਿਆਜ਼ ਦੇ ਐਂਟੀਆਕਸੀਡੈਂਟ ਅਤੇ ਐਂਟੀ-ਕਾਰਸੀਨੋਜੇਨਿਕ ਗੁਣ ਤੁਹਾਡੇ ਸਰੀਰ ਲਈ ਕਿਸੇ ਦਵਾਈ ਤੋਂ ਘੱਟ ਨਹੀਂ ਹਨ। ਇਸ ਵਿੱਚ ਸੇਲੇਨਿਅਮ ਨਾਮਕ ਤੱਤ ਪਾਇਆ ਜਾਂਦਾ ਹੈ ਜੋ ਤੁਹਾਡੀ ਇਮਿਊਨਿਟੀ ਵਧਾਉਣ ਵਿੱਚ ਮਦਦਗਾਰ ਸਾਬਤ ਹੁੰਦਾ ਹੈ।
ਸ਼ੂਗਰ ਦੇ ਮਰੀਜ਼ਾਂ ਨੂੰ ਗਰਮੀਆਂ ਦੇ ਮੌਸਮ ਵਿੱਚ ਕੱਚਾ ਪਿਆਜ਼ ਜ਼ਰੂਰ ਖਾਣਾ ਚਾਹੀਦਾ ਹੈ। ਇਸ 'ਚ ਸਲਫਰ ਅਤੇ ਕੁਆਰੇਸੇਟਿਨ ਵਰਗੇ ਐਂਟੀ-ਡਾਇਬੀਟਿਕ ਕੰਪਾਊਂਡ ਪਾਏ ਜਾਂਦੇ ਹਨ ਜੋ ਬਲੱਡ ਸ਼ੂਗਰ ਲੈਵਲ ਨੂੰ ਬਣਾਈ ਰੱਖਣ 'ਚ ਮਦਦ ਕਰਦੇ ਹਨ।