25-11- 2024
TV9 Punjabi
Author: Ramandeep Singh
ਬਾਦਾਮ ਸਿਹਤ ਲਈ ਬਹੁਤ ਫਾਇਦੇਮੰਦ ਹੁੰਦਾ ਹੈ। ਇਸ ਵਿੱਚ ਪ੍ਰੋਟੀਨ, ਵਿਟਾਮਿਨ ਈ, ਮੈਗਨੀਸ਼ੀਅਮ, ਫਾਈਬਰ ਅਤੇ ਹੋਰ ਪੋਸ਼ਕ ਤੱਤ ਹੁੰਦੇ ਹਨ।
ਸਰਦੀਆਂ ਵਿੱਚ ਰੋਜ਼ਾਨਾ ਦੋ ਬਾਦਾਮ ਖਾਣ ਨਾਲ ਸਰੀਰ ਨੂੰ ਕਈ ਫਾਇਦੇ ਹੁੰਦੇ ਹਨ। ਆਓ ਜਾਣਦੇ ਹਾਂ।
ਬਾਦਾਮ ਵਿੱਚ ਵਿਟਾਮਿਨ ਈ ਅਤੇ ਐਂਟੀਆਕਸੀਡੈਂਟ ਹੁੰਦੇ ਹਨ, ਜੋ ਇਮਿਊਨ ਸਿਸਟਮ ਨੂੰ ਮਜ਼ਬੂਤ ਕਰਨ ਵਿੱਚ ਮਦਦ ਕਰਦੇ ਹਨ। ਸਰਦੀਆਂ ਵਿੱਚ ਬਿਮਾਰੀਆਂ ਤੋਂ ਬਚਣ ਲਈ ਇਸ ਦਾ ਸੇਵਨ ਕਰੋ।
ਸਰਦੀਆਂ ਵਿੱਚ ਸਕਿਨ ਖੁਸ਼ਕ ਹੋ ਜਾਂਦੀ ਹੈ। ਅਜਿਹੀ ਸਥਿਤੀ ਵਿੱਚ, ਬਾਦਾਮ ਵਿੱਚ ਮੌਜੂਦ ਵਿਟਾਮਿਨ ਈ ਚਮੜੀ ਨੂੰ ਨਮੀ ਅਤੇ ਚਮਕਦਾਰ ਰੱਖਣ ਵਿੱਚ ਮਦਦ ਕਰਦਾ ਹੈ।
ਬਾਦਾਮ ਵਿੱਚ ਕੈਲਸ਼ੀਅਮ ਅਤੇ ਫਾਸਫੋਰਸ ਹੁੰਦਾ ਹੈ। ਇਹ ਹੱਡੀਆਂ ਨੂੰ ਮਜ਼ਬੂਤ ਬਣਾਉਂਦਾ ਹੈ। ਇਸ ਤੋਂ ਇਲਾਵਾ ਇਹ ਸਰਦੀਆਂ ਵਿੱਚ ਜੋੜਾਂ ਦੇ ਦਰਦ ਤੋਂ ਵੀ ਰਾਹਤ ਦਿਵਾ ਸਕਦਾ ਹੈ।
ਬਾਦਾਮ ਵਿੱਚ ਮੋਨੋਸੈਚੁਰੇਟਿਡ ਫੈਟ ਅਤੇ ਐਂਟੀਆਕਸੀਡੈਂਟ ਹੁੰਦੇ ਹਨ। ਇਹ ਮਾੜੇ ਕੋਲੈਸਟ੍ਰੋਲ ਨੂੰ ਘਟਾਉਂਦੇ ਹਨ, ਜੋ ਦਿਲ ਦੀ ਸਿਹਤ ਨੂੰ ਸੁਧਾਰ ਸਕਦੇ ਹਨ।