MP ਚੰਨੀ ਜਲੰਧਰ ਈਦਗਾਹ ਪਹੁੰਚੇ, ਕਤਾਰ 'ਚ ਬੈਠ ਕੇ ਨਮਾਜ਼ ਅਦਾ ਕੀਤੀ

16 June 2024

TV9 Punjabi

Author: Isha

ਪੰਜਾਬ ਵਿੱਚ ਅੱਜ ਈਦ ਦਾ ਤਿਉਹਾਰ ਪੂਰੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਸੂਬੇ ਭਰ 'ਚ ਵੱਖ-ਵੱਖ ਥਾਵਾਂ 'ਤੇ ਮੁਸਲਿਮ ਭਾਈਚਾਰੇ ਦੇ ਲੋਕ ਇਕੱਠੇ ਹੋਏ।

ਈਦ ਦਾ ਤਿਉਹਾਰ

ਇਸ ਮੌਕੇ ਸੂਬੇ ਭਰ 'ਚ ਵੱਖ-ਵੱਖ ਥਾਵਾਂ 'ਤੇ ਮੁਸਲਿਮ ਭਾਈਚਾਰੇ ਦੇ ਲੋਕ ਇਕੱਠੇ ਹੋਏ।

ਮੁਸਲਿਮ ਭਾਈਚਾਰੇ ਦੇ ਲੋਕ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਜ਼ਿਲ੍ਹੇ ਦੇ ਨਵੇਂ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਨੇ ਜਲੰਧਰ ਦੇ ਗੁਲਾਬ ਦੇਵੀ ਰੋਡ 'ਤੇ ਸਥਿਤ ਮਸਜਿਦ 'ਚ ਮੁਸਲਿਮ ਭਾਈਚਾਰੇ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਈਦ ਦੀ ਵਧਾਈ ਦਿੱਤੀ।

ਚਰਨਜੀਤ ਸਿੰਘ ਚੰਨੀ

ਇਸ ਦੌਰਾਨ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਜ਼ਿਲ੍ਹੇ ਦੇ ਨਵੇਂ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਨੇ ਮੁਸਲਿਮ ਆਗੂਆਂ ਨਾਲ ਨਮਾਜ਼ ਅਦਾ ਕੀਤੀ। 

ਨਮਾਜ਼ ਅਦਾ ਕੀਤੀ

ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜਲੰਧਰ ਲੋਕ ਸਭਾ ਸੀਟ 2024 ਤੋਂ ਚੋਣ ਜਿੱਤਣ ਵਾਲੇ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਅੱਜ ਦਾ ਦਿਨ ਬਹੁਤ ਹੀ ਖੁਸ਼ੀ ਦਾ ਦਿਨ ਹੈ, ਮੇਰੇ ਵੱਲੋਂ ਸਾਰੇ ਭਰਾਵਾਂ ਨੂੰ ਈਦ ਦੀਆਂ ਬਹੁਤ ਬਹੁਤ ਮੁਬਾਰਕਾਂ।

ਈਦ ਦੀਆਂ ਬਹੁਤ ਬਹੁਤ ਮੁਬਾਰਕਾਂ

ਕੀ ਲਾਰੈਂਸ ਬਿਸ਼ਨੋਈ ਹੈ ਅਗਲਾ ਦਾਊਦ?