11 April 2024
TV9 Punjabi
Author: Isha
ਚੋਣ ਕਮਿਸ਼ਨ ਨੇ ਆਮ ਆਦਮੀ ਪਾਰਟੀ ਦੀ ਸ਼ਿਕਾਇਤ ਤੇ ਐਕਸ਼ਨ ਲੈਂਦੇ ਹੋਏ ਸੁਖਬੀਰ ਬਾਦਲ ਖਿਲਾਫ਼ ਨੋਟਿਸ ਜਾਰੀ ਕੀਤਾ ਹੈ।
AAP ਨੇ ਸੁਖਬੀਰ ਸਿੰਘ ਬਾਦਲ ਵਿਰੁੱਧ ਸਿਆਸੀ ਪ੍ਰਚਾਰ ਸਬੰਧੀ ਹਦਾਇਤਾਂ ਦੀ ਉਲੰਘਣਾ ਕਰਨ ਲਈ ਚੋਣ ਕਮਿਸ਼ਨ ਕੋਲ ਸ਼ਿਕਾਇਤ ਦਰਜ ਕਰਵਾਈ ਸੀ।
ਆਪ ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਚੋਣ ਕਮਿਸ਼ਨ ਨੂੰ ਸ਼ਿਕਾਇਤ ਦਰਜ ਕਰਵਾਈ ਗਈ ਸੀ।
ਇਸ ‘ਚ ਉਨ੍ਹਾਂ ਦਾ ਕਹਿਣਾ ਹੈ ਕਿ ਸੁਖਬੀਰ ਬਾਦਲ ਨੇ 6 ਅਪ੍ਰੈਲ ਨੂੰ ਆਪਣੀ ‘ਪੰਜਾਬ ਬਚਾਓ ਯਾਤਰਾ’ ਦੌਰਾਨ ਇੱਕ ਬੱਚੇ ਦੀ ਸਿਆਸੀ ਵਰਤੋਂ ਕੀਤੀ ਸੀ।
ਆਪ ਆਗੂ ਨੇ ਦੋਸ਼ ਲਾਇਆ ਕਿ ਸੁਖਬੀਰ ਬਾਦਲ ਨੇ ਸ਼੍ਰੋਮਣੀ ਅਕਾਲੀ ਦਲ ਜ਼ਿੰਦਾਬਾਦ ਅਤੇ ਅਕਾਲੀ ਦਲ ਨੂੰ ਵੋਟ ਕਰੋ ਦੇ ਨਾਅਰੇ ਲਗਵਾਏ ਹਨ।
ਪਾਰਟੀ ਨੇ ਸ਼ਿਕਾਇਤ ਦੇ ਨਾਲ ਘਟਨਾ ਦਾ ਵੀਡੀਓ ਸਬੂਤ ਵੀ ਸੌਂਪਿਆ ਹੈ ਅਤੇ ਅਕਾਲੀ ਦਲ ਦੇ ਮੁਖੀ ਵਿਰੁੱਧ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ।