27 March 2024
TV9 Punjabi
ਚੰਡੀਗੜ੍ਹ ਅਤੇ ਮੋਹਾਲੀ ‘ਚ ਇਨਫੋਰਸਮੈਂਟ ਡਾਇਰੈਕਟੋਰੇਟ ਦੀ ਛਾਪੇਮਾਰੀ ਜਾਰੀ ਹੈ।
ਛਾਪੇਮਾਰੀ ਕਈ ਆਈਏਐਸ ਅਫਸਰਾਂ, ਰੂਜਮ ਅਫਸਰਾਂ, ਪ੍ਰਾਪਰਟੀ ਡੀਲਰਾਂ ਅਤੇ ਕਈ ਕਿਸਾਨਾਂ ਦੇ ਟਿਕਾਣਿਆਂ ਤੇ ਕੀਤੀ ਜਾ ਰਹੀ ਹੈ।
ਸੂਤਰਾਂ ਦੇ ਹਵਾਲੇ ਨਾਲ ਪਤਾ ਲੱਗਾ ਹੈ ਕਿ ਇਹ ਜਾਂਚ ਮੁਹਾਲੀ ਵਿੱਚ ਅਮਰੂਦ ਦੇ ਬਾਗ ਘੁਟਾਲੇ ਸਬੰਧੀ ਕੀਤੀ ਜਾ ਰਹੀ ਹੈ।
ਹੁਣ ਤੱਕ ਪੰਜਾਬ ਵਿਜੀਲੈਂਸ ਇਸ ਦੀ ਜਾਂਚ ਕਰ ਰਹੀ ਸੀ। ਇਹ ਛਾਪੇਮਾਰੀ ਇਸ ਮਾਮਲੇ ਨਾਲ ਜੁੜੇ ਲੋਕਾਂ ਦੇ ਟਿਕਾਣਿਆਂ ‘ਤੇ ਹੀ ਕੀਤੀ ਜਾ ਰਹੀ ਹੈ।
ਮਾਮਲਾ ਗ੍ਰੇਟਰ ਮੁਹਾਲੀ ਵਿਕਾਸ ਅਥਾਰਟੀ ਵੱਲੋਂ ਏਅਰਪੋਰਟ ਰੋਡ ਤੇ ਐਰੋਟ੍ਰੋਪੋਲਿਸ ਪ੍ਰਾਜੈਕਟ ਲਈ ਜ਼ਮੀਨ ਐਕਵਾਇਰ ਕਰਨ ਨਾਲ ਸਬੰਧਤ ਹੈ।
ਐਕੁਆਇਰ ਕੀਤੀ ਜ਼ਮੀਨ ਦਾ ਮੁਆਵਜ਼ਾ ਗਮਾਡਾ ਵੱਲੋਂ ਲੈਂਡ ਪੂਲਿੰਗ ਨੀਤੀ ਅਨੁਸਾਰ ਦਿੱਤਾ ਗਿਆ ਸੀ।
ਉਸ ਜ਼ਮੀਨ ਵਿੱਚ ਲਗਾਏ ਗਏ ਅਮਰੂਦ ਦੇ ਦਰੱਖਤਾਂ ਦੀ ਕੀਮਤ ਜ਼ਮੀਨ ਤੋਂ ਵੱਖਰੀ ਅਦਾ ਕੀਤੀ ਜਾਂਦੀ ਸੀ।