20 May 2024
TV9 Punjabi
Author: Isha
ਹਰਿਆਣਾ ਅਤੇ ਪੰਜਾਬ ਦੀ ਸਰਹੱਦ ਨਾਲ ਲੱਗਦੇ ਸ਼ੰਭੂ ਰੇਲਵੇ ਸਟੇਸ਼ਨ ‘ਤੇ ਇਕ ਮਹੀਨੇ ਤੋਂ ਧਰਨਾ ਦੇ ਰਹੇ ਕਿਸਾਨਾਂ ਨੇ ਸੋਮਵਾਰ ਨੂੰ ਆਪਣਾ ਧਰਨਾ ਖਤਮ ਕਰਨ ਦਾ ਐਲਾਨ ਕੀਤਾ ਹੈ।
ਪੰਜਾਬ ਦੀਆਂ ਦੋ ਕਿਸਾਨ ਜਥੇਬੰਦੀਆਂ ਨੌਜਵਾਨ ਆਗੂ ਨਵਦੀਪ ਸਿੰਘ ਜਲਬੇੜਾ ਸਮੇਤ 3 ਕਿਸਾਨਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ 17 ਅਪ੍ਰੈਲ ਤੋਂ ਰੇਲਵੇ ਸਟੇਸ਼ਨ ਤੇ ਜਾਮ ਲਗਾ ਕੇ ਬੈਠੀਆਂ ਹੋਈਆਂ ਹਨ।
ਹਾਲਾਂਕਿ, ਘੱਟੋ-ਘੱਟ ਸਮਰਥਨ ਮੁੱਲ (ਐੱਮਐੱਸਪੀ) ਸਮੇਤ ਆਪਣੀਆਂ ਮੰਗਾਂ ਲਈ ਸ਼ੰਭੂ ਸਰਹੱਦ ‘ਤੇ ਕਿਸਾਨਾਂ ਦਾ ਧਰਨਾ ਜਾਰੀ ਰਹੇਗਾ।
ਰੇਲਵੇ ਟ੍ਰੈਕ ਜਾਮ ਹੋਣ ਕਾਰਨ ਰੇਲਵੇ ਵਿਭਾਗ ਨੂੰ ਹਰ ਰੋਜ਼ ਟਰੇਨਾਂ ਰੱਦ ਕਰਨੀਆਂ ਪਈਆਂ। ਇਸ ਤੋਂ ਇਲਾਵਾ ਕਈ ਟਰੇਨਾਂ ਦੇ ਰੂਟ ਬਦਲ ਦਿੱਤੇ ਗਏ ਹਨ।
ਪ੍ਰਧਾਨ ਮੰਤਰੀ ਨਰੇਂਦਰ ਮੋਦੀ ਲੋਕ ਸਭਾ ਚੋਣਾਂ ਨੂੰ ਲੈ ਕੇ 23 ਮਈ ਨੂੰ ਪੰਜਾਬ ਆਉਣਗੇ। ਇਸ ਦੌਰਾਨ ਉਹ ਚੋਣ ਰੈਲੀਆਂ ਨੂੰ ਸੰਬੋਧਨ ਕਰਨਗੇ।
ਮੀਟਿੰਗ ਤੋਂ ਬਾਅਦ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਅਤੇ ਜਗਜੀਤ ਸਿੰਘ ਡੱਲੇਵਾਲ ਨੇ ਦੱਸਿਆ ਕਿ ਕਿਸਾਨ ਪ੍ਰਧਾਨ ਮੰਤਰੀ ਦਾ ਘਿਰਾਓ ਕਰਨਗੇ। ਨਰੇਂਦਰ ਮੋਦੀ ਜਿੱਥੇ ਵੀ ਪਹੁੰਚਣਗੇ, ਕਿਸਾਨ ਉਨ੍ਹਾਂ ਦਾ ਵਿਰੋਧ ਕਰਨਗੇ।