30-12- 2024
TV9 Punjabi
Author: Isha
ਸਾਂਝਾ ਕਿਸਾਨ ਮੋਰਚਾ ਗੈਰ-ਸਿਆਸੀ ਤੇ ਸ਼ੰਭੂ ਅਤੇ ਖਨੌਰੀ ਬਾਰਡਰ ‘ਤੇ ਬੈਠੀਆਂ ਕਿਸਾਨ ਜਥੇਬੰਦੀਆਂ ਨੇ ਅੱਜ ਪੂਰਾ ਪੰਜਾਬ ਬੰਦ ਕਰਨ ਦਾ ਐਲਾਨ ਕੀਤਾ ਹੈ।
ਜਿਸ ਦਾ ਅਸਰ ਪੰਜਾਬ ਹੀ ਨਹੀਂ ਸਗੋਂ ਹਰਿਆਣਾ ਹਿਮਾਚਲ ਅਤੇ ਜੰਮੂ ਦੇ ਪੰਜਾਬ ਦੀ ਸਰਹੱਦ ਨਾਲ ਲੱਗਦੇ ਜ਼ਿਲ੍ਹਿਆਂ ਵਿੱਚ ਵੀ ਅਸਰ ਦਿਖਾਈ ਦੇ ਰਿਹਾ ਹੈ।
ਸ਼ੰਭੂ ਬਾਰਡਰ 'ਤੇ ਕਿਸਾਨਾਂ ਨੇ ਰੇਲ ਦੀਆਂ ਪਟੜੀਆਂ 'ਤੇ ਧਰਨਾ ਲਗਾ ਦਿੱਤਾ ਹੈ। ਜਿਸ ਤੋਂ ਬਾਅਦ ਹਿਮਾਚਲ ਅਤੇ ਜੰਮੂ ਕਸ਼ਮੀਰ ਨੂੰ ਜਾਣ ਵਾਲੀਆਂ ਰੇਲ ਗੱਡੀਆਂ ਦੀ ਰਫ਼ਤਾਰ ਤੇ ਬ੍ਰੇਕ ਲੱਗ ਗਈ ਹੈ।
150 ਤੋਂ ਜ਼ਿਆਦਾ ਰੇਲ ਗੱਡੀਆਂ ਤੇ ਅਸਰ ਪਿਆ ਹੈ। ਪੰਜਾਬ ਵਿੱਚ ਵੰਦੇ ਭਾਰਤ ਤੋਂ ਲੈਕੇ ਰਾਜਧਾਨੀ ਐਕਸਪ੍ਰੈੱਸ ਤੱਕ ਕਰੀਬ 80 ਤੋਂ ਜ਼ਿਆਦਾ ਰੇਲ ਗੱਡੀਆਂ ਨੂੰ ਰੱਦ ਕਰ ਦਿੱਤਾ ਗਿਆ ਹੈ।
ਰੇਲ ਗੱਡੀਆਂ ਰੱਦ ਹੋਣ ਦੀ ਅਨਾਉਂਸਮੈਂਟ ਤੋਂ ਬਾਅਦ ਯਾਤਰੀ ਹਤਾਸ਼ ਅਤੇ ਪ੍ਰੇਸ਼ਾਨ ਨਜ਼ਰ ਆ ਰਹੇ ਹਨ।
ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਅਤੇ ਕਿਸਾਨ ਮਜ਼ਦੂਰ ਸੰਘਰਸ਼ ਮੋਰਚਾ ਨੇ ਆਪਣੀਆਂ ਮੰਗਾਂ ਦੇ ਹੱਕ ਵਿੱਚ ਅੱਜ ਸਵੇਰੇ 7 ਵਜੇ ਤੋਂ ਸ਼ਾਮ 4 ਵਜੇ ਤੱਕ ਬੰਦ ਦਾ ਸੱਦਾ ਦਿੱਤਾ ਹੈ।
ਬੱਸ ਸੇਵਾਵਾਂ ਵੀ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਬੰਦ ਰਹਿਣਗੀਆਂ। ਕਿਸਾਨਾਂ ਅਤੇ ਦੁੱਧ ਵਾਲਿਆਂ ਨੇ ਵੀ ਬੰਦ ਦੇ ਸਮਰਥਨ ਵਿੱਚ ਸਬਜ਼ੀਆਂ ਅਤੇ ਦੁੱਧ ਦੀ ਸਪਲਾਈ ਬੰਦ ਕਰਨ ਦਾ ਫੈਸਲਾ ਕੀਤਾ ਹੈ।