10 March 2024
TV9 Punjabi
ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਅਤੇ ਕਿਸਾਨ ਮਜ਼ਦੂਰ ਮੋਰਚਾ ਸਾਰੀਆਂ ਫ਼ਸਲਾਂ ਦੇ MSP ਲਈ ਕਾਨੂੰਨੀ ਗਰੰਟੀ ਸਮੇਤ ਕਿਸਾਨਾਂ ਦੀਆਂ ਮੰਗਾਂ ਦੀ ਮੰਗ ਕਰ ਰਹੇ ਹਨ।
ਸਰਕਾਰ ‘ਤੇ ਦਬਾਅ ਬਣਾਉਣ ਲਈ ਕਿਸਾਨਾਂ ਨੇ ਐਤਵਾਰ ਨੂੰ ‘ਰੇਲ ਰੋਕੋ’ ਅੰਦੋਲਨ ਦਾ ਸੱਦਾ ਦਿੱਤਾ ਹੈ ਅਤੇ 4 ਘੰਟੇ ਰੇਲ ਰੋਕਿਆਂ ਜਾਣਗੀਆਂ।
ਕਿਸਾਨ ਮਜ਼ਦੂਰ ਮੋਰਚਾ ਦੇ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਧਰਨਾਕਾਰੀ ਕਿਸਾਨ ਫਿਰੋਜ਼ਪੁਰ, ਅੰਮ੍ਰਿਤਸਰ, ਰੂਪਨਗਰ, ਗੁਰਦਾਸਪੁਰ ਸਮੇਤ ਪੰਜਾਬ ਵਿੱਚ ਕਈ ਥਾਵਾਂ ਤੇ ਰੇਲ ਪਟੜੀਆਂ ਤੇ ਬੈਠਣਗੇ।
ਕਿਸਾਨ ਆਪਣੀਆਂ ਮੰਗਾਂ ਦੀ ਪੂਰਤੀ ਲਈ ਐਤਵਾਰ ਨੂੰ ਰੇਲ ਰੋਕੋ ਅੰਦੋਲਨ ਦੀ ਤਿਆਰੀ ਕਰ ਰਹੇ ਹਨ।
ਕਿਸਾਨਾਂ ਦਾ ਇਹ ਦਿੱਲੀ ਮਾਰਚ 13 ਫਰਵਰੀ ਨੂੰ ਸ਼ੁਰੂ ਹੋਇਆ ਸੀ। ਸੁਰੱਖਿਆ ਬਲਾਂ ਵੱਲੋਂ ਦਿੱਲੀ ਵੱਲ ਦੇ ਮਾਰਚ ਨੂੰ ਰੋਕਣ ਤੋਂ ਬਾਅਦ ਪ੍ਰਦਰਸ਼ਨ ਕਰ ਰਹੇ ਕਿਸਾਨ ਪੰਜਾਬ ਅਤੇ ਹਰਿਆਣਾ ਦੀ ਸਰਹੱਦ ਸ਼ੰਭੂ ਅਤੇ ਖਨੌਰੀ ਸਰਹੱਦ ‘ਤੇ ਡੇਰੇ ਲਾਏ ਹੋਏ ਹਨ।
ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਅਤੇ ਕਿਸਾਨ ਮਜ਼ਦੂਰ ਮੋਰਚਾ ਸਾਰੀਆਂ ਫਸਲਾਂ ‘ਤੇ MSP ਦੀ ਕਾਨੂੰਨੀ ਗਾਰੰਟੀ ਸਮੇਤ ਕਿਸਾਨਾਂ ਦੀਆਂ ਮੰਗਾਂ ਨੂੰ ਮੰਨਣ ਲਈ ਸਰਕਾਰ ‘ਤੇ ਦਬਾਅ ਬਣਾਉਣ ਲਈ “ਦਿੱਲੀ ਚਲੋ” ਮਾਰਚ ਦੀ ਅਗਵਾਈ ਕਰ ਰਹੇ ਹਨ।