11-12- 2024
TV9 Punjabi
Author: Isha Sharma
ਹਰਿਆਣਾ-ਪੰਜਾਬ ਦੇ ਸ਼ੰਭੂ ਬਾਰਡ ‘ਤੇ ਪਿਛਲੇ 10 ਮਹੀਨਿਆਂ ਤੋਂ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੇ ਇੱਕ ਵਾਰ ਫਿਰ ਦਿੱਲੀ ਕੂਚ ਕਰਨ ਦਾ ਐਲਾਨ ਕੀਤਾ ਹੈ।
Pic Credit: PTI
ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਮੁੜ ਦਿੱਲ ਕੂਚ ਲਈ 14 ਦਸੰਬਰ ਨੂੰ 101 ਕਿਸਾਨਾਂ ਦਾ ਜਥਾ ਦਿੱਲੀ ਨੂੰ ਚਾਲੇ ਪਾਏਗਾ।
ਮੰਗਲਵਾਰ ਨੂੰ ਸੰਯੁਕਤ ਕਿਸਾਨ ਮੋਰਚਾ ਤੇ ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਦੀ ਇਸ ਨੂੰ ਲੈ ਕੇ ਮੀਟਿੰਗ ਹੋਈ।
ਇਸ ਤੋਂ ਪਹਿਲਾਂ ਕਿਸਾਨ ਦੋ ਵਾਰ ਦਿੱਲੀ ਲਈ ਰਵਾਨਾ ਹੋਏ ਪਰ ਹਰਿਆਣਾ ਪੁਲਿਸ ਨੇ ਉਨ੍ਹਾਂ ਨੂੰ ਬਾਰਡਰ ‘ਤੇ ਰੋਕ ਦਿੱਤਾ।
ਕਿਸਾਨ ਅੰਦੋਲਨ ਨਾਲ ਸਬੰਧਤ ਫੋਟੋਆਂ ਅਤੇ ਵੀਡੀਓਜ਼ ਆਪਣੇ ਸੋਸ਼ਲ ਮੀਡੀਆ ਅਕਾਊਂਟ (ਐਕਸ, ਫੇਸਬੁੱਕ ਅਤੇ ਇੰਸਟਾਗ੍ਰਾਮ) ‘ਤੇ ਸ਼ੇਅਰ ਕਰਦੇ ਹਨ।
ਕਿਸਾਨਾਂ ਦਾ ਇਲਜ਼ਾਮ ਹੈ ਕਿ ਹੁਣ ਉਨ੍ਹਾਂ ਦੇ ਸੋਸ਼ਲ ਮੀਡੀਆ ਪੇਜ ਬੰਦ ਕੀਤੇ ਜਾ ਰਹੇ ਹਨ। ਇਸ ਨਾਲ ਅੰਦੋਲਨ ਦੀ ਲੋਕਾਂ ਤੱਕ ਪਹੁੰਚ ਵੀ ਘਟ ਗਈ ਹੈ।