07-12- 2024
TV9 Punjabi
Author: Isha Sharma
ਪੰਜਾਬ ਦੇ ਕਿਸਾਨਾਂ ਨੇ ਕੇਂਦਰ ਸਰਕਾਰ ਨੂੰ ਇੱਕ ਦਿਨ ਦਾ ਅਲਟੀਮੇਟਮ ਦਿੱਤਾ ਹੈ।
ਜੇਕਰ ਅੱਜ ਖੇਤੀ ਮੰਤਰੀ ਨੇ ਕਿਸਾਨਾਂ ਨਾਲ ਗੱਲ ਨਹੀਂ ਕੀਤੀ ਤਾਂ ਕੱਲ੍ਹ ਯਾਨੀ ਕਿ 8 ਦਸੰਬਰ ਨੂੰ ਦੁਪਹਿਰ 12 ਵਜੇ ਕਿਸਾਨ ਮੁੜ ਦਿੱਲੀ ਕੂਚ ਕਰਨਗੇ।
ਕਿਸਾਨ ਆਗੂ ਅੱਜ ਸ਼ੰਭੂ ਬਾਰਡਰ ‘ਤੇ ਦਿੱਲੀ ਕੂਚ ਕਰਨ ਦੀ ਰਣਨੀਤੀ ਬਣਾਉਣਗੇ।
ਬੀਤੇ ਕੱਲ੍ਹ ਕਿਸਾਨਾਂ ਦਿੱਲੀ ਕੂਚ ਕਰਨ ਦੀ ਕੋਸ਼ਿਸ਼ ਕੀਤੀ ਗਈ ਪਰ ਹਰਿਆਣਾ ਪੁਲਿਸ ਨੇ ਉਨ੍ਹਾਂ ਨੂੰ ਹਰਿਆਣਾ ਵਿੱਚ ਦਾਖ਼ਲ ਨਹੀਂ ਹੋਣ ਦਿੱਤਾ।
ਕਿਸਾਨਾਂ ‘ਤੇ ਅੱਥਰੂ ਗੈਸ ਦੇ ਗੋਲੇ ਛੱਡੇ ਗਏ, ਜਿਸ ‘ਚ ਕਈ ਕਿਸਾਨ ਜ਼ਖਮੀ ਹੋ ਗਏ। ਇਸ ਮਗਰੋਂ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਦੇ ਕਹਿਣ ‘ਤੇ ਕਿਸਾਨਾਂ ਦਾ ਧੜਾ ਪਿੱਛੇ ਹਟ ਗਿਆ।
ਭਾਰਤੀ ਕਿਸਾਨ ਯੂਨੀਅਨ ਚੜੂਨੀ ਦੇ ਪ੍ਰਧਾਨ ਅਤੇ ਹਰਿਆਣਾ ਦੇ ਕਿਸਾਨ ਆਗੂ ਗੁਰਨਾਮ ਸਿੰਘ ਚੜੂਨੀ ਨੇ ਕਿਹਾ ਹੈ ਕਿ ਅਸੀਂ ਬਿਨਾਂ ਸੱਦੇ ਅੰਦੋਲਨ ਵਿੱਚ ਸ਼ਾਮਲ ਨਹੀਂ ਹੋਵਾਂਗੇ।